ਫਿਰੋਜ਼ਪੁਰ, 27 ਮਈ 2020 : ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕਿਆਂ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ, ਫਿਰੋਜ਼ਪੁਰ ਵੱਲੋਂ ਹੈਲਪ ਲਾਈਨ ਨੰਬਰ 94654-74122 ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਕੋਵਿਡ-19 ਕਾਰਨ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕਿਆਂ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਕਈ ਨਵੀਆਂ ਪਹਿਲ ਕਦਮੀਆਂ ਕੀਤੀਆਂ ਗਈ ਹਨ ਅਤੇ ਹੁਣ ਬੇਰੁਜ਼ਗਾਰਾਂ ਲਈ ਹੈਲਪ ਲਾਈਨ ਨੰਬਰ 94654-74122 ਅਤੇ ਈ ਮੇਲ ਆਈ ਡੀ dbeefzrhelp@gmail.com ਵੀ ਜਾਰੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਹੈਲਪ ਲਾਈਨ ਨੰਬਰ 'ਤੇ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ ਤੇ ਇਸ ਹੈਲਪ ਲਾਈਨ ਨੰਬਰ ਰਾਹੀਂ ਬੇਰੁਜ਼ਗਾਰ ਨੌਜਵਾਨ ਘਰ ਬੈਠੇ ਹੀ ਨੌਕਰੀਆਂ ਬਾਰੇ ਜਾਣਕਾਰੀ, ਰੋਜ਼ਗਾਰ ਦਫ਼ਤਰ ਵਿੱਚ ਰਜਿਸਟਰੇਸ਼ਨ, ਕਾਊਂਸਲਿੰਗ ਅਤੇ ਸਵੈ ਰੋਜ਼ਗਾਰ ਸਬੰਧੀ ਕੋਈ ਵੀ ਜਾਣਕਾਰੀ ਲੈ ਸਕਦੇ ਹਨ। ਉਨ੍ਹਾਂ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਰੋਜ਼ਗਾਰ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਹੈਲਪ ਲਾਈਨ ਨੰਬਰ ਜਾਂ ਫੇਰ ਈਮੇਲ ਰਾਹੀਂ ਰੋਜ਼ਗਾਰ ਬਿਊਰੋ ਨਾਲ ਸੰਪਰਕ ਬਣਾ ਕੇ ਰੱਖਣ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਰੋਜ਼ਗਾਰ ਦੇ ਮੌਕਿਆਂ ਸਬੰਧੀ ਜਾਣਕਾਰੀ ਦਿੱਤੀ ਜਾ ਸਕੇ।