← ਪਿਛੇ ਪਰਤੋ
ਸੰਜੀਵ ਸੂਦ
ਲੁਧਿਆਣਾ, 28 ਮਈ 2020 - ਲੁਧਿਆਣਾ 'ਚ ਕੋਰੋਨਾ ਪੀੜਤ ਇੱਕ ਆਰ.ਪੀ.ਐੱਫ. ਦੇ ਜਵਾਨ (ਰੇਲਵੇ ਸੁਰੱਖਿਆ ਪੁਲਿਸ ਜਵਾਨ) ਦੀ ਮੌਤ ਹੋ ਗਈ ਹੈ ਜਿਸ ਦਾ ਲੁਧਿਆਣਾ ਦੇ ਸੀਐਮਸੀ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਮ੍ਰਿਤਕ ਦੀ ਪਹਿਚਾਣ ਪਵਨ ਕੁਮਾਰ ਵਜੋਂ ਹੋਈ ਹੈ ਜੋ ਕਿ 20 ਮਈ ਤੋਂ ਹਸਪਤਾਲ 'ਚ ਜੇਰੇ ਇਲਾਜ ਸੀ ਅਤੇ ਉਹ ਜਲੰਧਰ ਸ਼ਹਿਰ ਦੇ ਕਰੋਲ ਬਾਗ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਉਮਰ 49 ਸਾਲ ਦੇ ਕਰੀਬ ਸੀ।
Total Responses : 107