← ਪਿਛੇ ਪਰਤੋ
ਫਿਰੋਜ਼ਪੁਰ, 29 ਮਈ 2020 - ਫਿਰੋਜ਼ਪੁਰ ਦੇ ਕਸਬੇ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਠਾਣਾਂ ਵਾਲੇ ਝੁੱਗੇ ਵਿਖੇ ਸਹੁਰੇ ਵੱਲੋਂ ਆਪਣੀ ਨੂੰਹ ਨੂੰ ਗੋਲੀ ਮਾਰ ਕੇ ਕਤਲ ਕਰਨ ਦੀ ਖਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਪਠਾਣਾਂ ਵਾਲੇ ਝੁੱਗੇ ਵਿਖੇ ਘਰੇਲੂ ਕਲੇਸ਼ ਦੇ ਕਾਰਨ ਸਹੁਰੇ ਵੱਲੋਂ ਨੂੰਹ ਨੂੰ ਗੋਲੀ ਮਾਰ ਦਿੱਤੀ ਗਈ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵਾਰਦਾਤ ਦਾ ਪਤਾ ਲੱਗਦਿਆਂ ਹੀ ਥਾਣਾ ਲੱਖੋਕੇ ਬਹਿਰਾਮ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Total Responses : 108