- ਟਰੱਸਟ ਦੀਆਂ ਹੋਰ ਸਕੀਮਾਂ ਵੀ ਰਹਿਣਗੀਆਂ ਲਗਾਤਾਰ ਜਾਰੀ - ਕਮਲਜੀਤ ਸਿੰਘ ਰੂਬੀ
ਮੋਹਾਲੀ, 27 ਮਈ 2020 - ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ .ਐਸ.ਪੀ ਸਿੰਘ ਓਬਰਾਏ ਦੀ ਅਗਵਾਈ ਹੇਠ ਜਰੂਰਤਮੰਦ ਲੋਕਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ ਜਾ ਰਿਹਾ ਹੈ ।ਉੱਥੇ ਟਰੱਸਟ ਵੱਲੋਂ ਸ਼ੁਰੂ ਕੀਤੀ ਗਈ ਬੁਢਾਪਾ ਅਤੇ ਵਿਧਵਾ ਪੈਨਸ਼ਨ ਸਕੀਮ ਜ਼ਰੂਰਤਮੰਦ ਅਤੇ ਹੁਸ਼ਿਆਰ ਬੱਚਿਆਂ ਲਈ ਸਕਾਲਰਸ਼ਿਪ ਸਕੀਮ ਵੀ ਲਗਾਤਾਰ ਜਾਰੀ ਹੈ।
ਇਸ ਸਬੰਧੀ ਜ਼ਿਲ੍ਹਾ ਮੁਹਾਲੀ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਗੁਲਾਟੀ ਦੀ ਦੇਖ -ਰੇਖ ਹੇਠ ਪੈਨਸ਼ਨ ਦੇ ਚੈੱਕ ਤਕਸੀਮ ਕੀਤੇ ਗਏ ,ਇਸ ਸਬੰਧੀ ਗੱਲਬਾਤ ਕਰਦਿਆਂ ਟਰੱਸਟ ਦੇ ਜਨਰਲ ਸਕੱਤਰ ਪ੍ਰੋਫੈਸਰ ਤੇਜਿੰਦਰ ਸਿੰਘ ਬਰਾੜ ਅਤੇ ਪ੍ਰੈੱਸ ਸਕੱਤਰ ਪ੍ਰਦੀਪ ਸਿੰਘ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰੱਸਟ ਵੱਲੋਂ ਜ਼ਿਲ੍ਹਾ ਮੀਤ ਸ: ਪ੍ਰਧਾਨ ਕਮਲਜੀਤ ਸਿੰਘ ਰੂਬੀ ਦੀ ਅਗਵਾਈ ਹੇਠ ਬੀਤੇ ਕੱਲ੍ਹ ਪੈਨਸ਼ਨ ਸਬੰਧੀ 10 ਜਣਿਆਂ ਨੂੰ ਚੈੱਕ ਸੁਪਰਦ ਕੀਤੇ ਗਏ ਅਤੇ ਇਨ੍ਹਾਂ ਵਿਅਕਤੀਆਂ ਨੂੰ ਚੈੱਕ ਦੇ ਨਾਲ ਮਹੀਨਾਵਾਰ ਰਾਸ਼ਨ ਵੀ ਦਿੱਤਾ ਗਿਆ ,ਗੱਲਬਾਤ ਦੌਰਾਨ ਟਰੱਸਟ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਮਲਜੀਤ ਸਿੰਘ ਰੂਬੀ ਨੇ ਕਿਹਾ, ਕਿ ਜਿੱਥੇ ਜ਼ਰੂਰਤਮੰਦ ਲੋਕਾਂ ਦੇ ਲਈ ਟਰੱਸਟ ਵੱਲੋਂ ਡਾ ਐੱਸ .ਪੀ ਸਿੰਘ ਓਬਰਾਏ ਦੀਆਂ ਹਦਾਇਤਾਂ ਤੇ ਰਾਸ਼ਨ ਵੰਡਿਆ ਜਾ ਰਿਹਾ ਹੈ, ਉੱਥੇ ਟਰੱਸਟ ਵੱਲੋਂ ਪਹਿਲਾਂ ਹੀ ਚੱਲ ਰਹੀਆਂ ਸੇਵਾਵਾਂ ਅਤੇ ਸਕੀਮਾਂ ਵੀ ਲਗਾਤਾਰ ਜਾਰੀ ਹਨ।
ਇਸੇ ਲੜੀ ਦੇ ਤਹਿਤ ਇਹ ਚੈੱਕ ਵੰਡੇ ਗਏ ਹਨ ਉਨ੍ਹਾਂ ਕਿਹਾ ਕਿ ਜਿੱਥੇ ਟਰੱਸਟ ਵੱਲੋਂ ਪਹਿਲਾਂ ਵੀ ਸਿਹਤ ਨਾਲ ਸਬੰਧਤ ਲੋੜੀਂਦੀਆਂ ਚੀਜ਼ਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦਿੱਤੀਆਂ ਗਈਆਂ ਹਨ ।ਉਸੇ ਤਰ੍ਹਾਂ ਆਉਣ ਵਾਲੇ ਦਿਨਾਂ ਵਿੱਚ ਕਰੋਨਾ ਵਾਇਰਸ ਰੂਪੀ ਮਹਾਂਮਾਰੀ ਦੇ ਖਿਲਾਫ ਕਰੋਨਾ ਯੋਧਿਆਂ ਨੂੰ ਸੈਨੇਟਾਈਜ਼ਰ ਮਾਸਕ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਭੇਟ ਕੀਤੀਆਂ ਕਮਲਜੀਤ ਸਿੰਘ ਰੂਬੀ ਨੇ ਕਿਹਾ ਕਿ ਸਿਹਤ ਸੇਵਾਵਾਂ ਨਾਲ ਜੁੜੇ ਸਾਜ਼ੋ ਸਾਮਾਨ ਦੀਆਂ ਬਕਾਇਦਾ ਕਿਸ਼ਤਾਂ ਬਣਾਈਆਂ ਜਾ ਰਹੀਆਂ ਹਨ। ਇਸ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ। ਇਸ ਮੌਕੇ ਤੇ ਕਮਲਜੀਤ ਸਿੰਘ ਰੂਬੀ , ਹਰਦੀਪਕ ਸਿੰਘ ਟਰੱਸਟ ਕੈਸ਼ੀਅਰ, ਪ੍ਰੈੱਸ ਸਕੱਤਰ ਪ੍ਰਦੀਪ ਸਿੰਘ ਹੈਪੀ ,ਰਵਿੰਦਰ ਕੌਰ, ਮਨਪ੍ਰੀਤ ਕੌਰ ਗਰੇਵਾਲ ਵੀ ਹਾਜ਼ਰ ਸਨ।