ਫਿਰੋਜ਼ਪੁਰ, 29 ਮਈ 2020 - ਉਜਾਗਰ ਹੋਏ ਬਹੁ ਕਰੋੜੀ ਗੈਰ ਮਿਆਰੀ ਬੀਜ ਘੋਟਾਲੇ ਦੀ ਤਹਿ ਤੱਕ ਜਾ ਕੇ ਇਸ ਪਿੱਛੇ ਛਿਪੇ ਸਿਆਸੀ, ਸਰਕਾਰੀ ਆਦਿ ਨਾਮਵਰ ਚਿਹਰਿਆਂ ਨੂੰ ਉਜਾਗਰ ਕਰਕੇ ਸਜ਼ਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਵਲੋਂ ਸੂਬਾ ਸਕੱਤਰ ਜੁਗਰਾਜ ਸਿੰਘ ਕਟੋਰਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਕੁਲਵੰਤ ਸਿੰਘ ਨੂੰ ਮਿਲ ਕੇ ਉਕਤ ਮਾਮਲੇ ਦੀ ਸੀਬੀਆਈ ਜਾਂ ਮਾਣਯੋਗ ਹਾਈਕੋਰਟ ਦੇ ਜੱਜ ਸਾਹਿਬਾਨ ਤੋਂ ਜਾਂਚ ਕਰਵਾਏ ਜਾਣ ਸਬੰਧੀ ਮਾਣਯੋਗ ਰਾਜਪਾਲ ਪੰਜਾਬ ਦੇ ਨਾਮ 'ਤੇ ਮੰਗ ਪੱਤਰ ਦਿੱਤਾ।
ਉਨ੍ਹਾਂ ਰੋਸ ਜਤਾਇਆ ਕਿ 2 ਹਫ਼ਤੇ ਬੀਤ ਜਾਣ 'ਤੇ ਵੀ ਕਿਸੇ ਦੋਸ਼ੀ ਦੀ ਗ੍ਰਿਫ਼ਤਾਰੀ ਨਾ ਹੋਣਾ ਪੁਲਿਸ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਲਗਾਉਂਦਾ ਹੈ। ਕਿਸਾਨ ਮੋਰਚਾ ਵੱਲੋਂ ਦਿੱਤੇ ਸੱਦੇ 'ਤੇ ਅੱਜ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਆਰਿਫ਼ ਕੇ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਭਾਜਪਾਈ ਆਗੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਇਕੱਤਰ ਹੋਏ, ਜਿਨ੍ਹਾਂ ਵੱਲੋਂ ਬੀਤੇ ਦਿਨੀਂ ਸਾਹਮਣੇ ਆਏ ਗੈਰ ਮਿਆਰੀ ਬੀਜ ਘੋਟਾਲੇ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ।