ਅਸ਼ੋਕ ਵਰਮਾ
ਬਠਿੰਡਾ, 29 ਮਈ 2020 - ਬੀਤੀ ਸ਼ਾਮ ਤੱਕ ਜ਼ਿਲ੍ਹਾ ਬਠਿੰਡਾ ਦੀਆਂ ਮੰਡੀਆਂ ’ਚ 9,98,297 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਦਿੱਤੀ ਹੈ। ਉਨਾਂ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿਚ ਕੁੱਲ 9,97,525 ਮੀਟ੍ਰਿਕ ਟਨ ਕਣਕ ਪੁੱਜੀ ਹੈ। ਉਨਾਂ ਇਹ ਵੀ ਕਿਹਾ ਕਿ ਤੈਅ ਸਮੇਂ ਅਨੁਸਾਰ ਕਿਸਾਨਾਂ ਨੂੰ ਉਨਾਂ ਦੀ ਫ਼ਸਲ ਦੀ ਅਦਾਇਗੀ ਕੀਤੀ ਜਾ ਰਹੀ ਹੈ। ਮੰਡੀਆਂ ’ਚ ਕਿਸਾਨਾਂ ਨੂੰ ਕਣਕ ਦੀ ਖਰੀਦ, ਚੁਕਾਈ ਆਦਿ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆ ਰਹੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲਾ ਫੂਡ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਪਨਗ੍ਰੇਨ ਨੇ 293306 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 259881 ਮੀਟ੍ਰਿਕ ਟਨ, ਪਨਸਪ ਵੱਲੋਂ 223529 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 149833 ਮੀਟ੍ਰਿਕ ਟਨ, ਭਾਰਤੀ ਖੁਰਾਕ ਨਿਗਮ ਵੱਲੋਂ 69203 ਮੀਟ੍ਰਿਕ ਟਨ ਅਤੇ ਨਿੱਜੀ ਵਪਾਰੀਆਂ ਵੱਲੋਂ 2545 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸ ਤੋਂ ਬਿਨਾਂ 982902 ਮੀਟ੍ਰਿਕ ਟਨ ਕਣਕ ਦੀ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾ ਚੁੱਕੀ ਹੈ।