ਅਸ਼ੋਕ ਵਰਮਾ
- 67ਵਾਂ ਮਰੀਜ਼ ਵੀ ਠੀਕ ਹੋ ਕੇ ਘਰ ਭੇਜਿਆ
ਸ੍ਰੀ ਮੁਕਤਸਰ ਸਾਹਿਬ, 29 ਮਈ 2020 - ਅੱਜ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਕੋਵਿਡ-19 ਸਬੰਧੀ ਜਾਣਕਾਰੀ ਦਿੰਦਿਆਂ ਡਾ ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਤੱਕ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 2554 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿੱਚੋਂ 2261 ਦੀ ਰਿਪੋਰਟ ਨੈਗੇਟਿਵ ਅਤੇ 67 ਮਰੀਜ਼ ਪਾਜ਼ੇਟਿਵ ਆਏ ਹਨ ਜਦੋਂਕਿ ਬਾਕੀ 226 ਕੇਸਾਂ ਦੀ ਰਿਪੋਰਟ ਬਾਕੀ ਹੈ। ਅੱਜ ਤੱਕ ਕੁੱਲ 67 ਮਰੀਜ਼ ਕੋਰੋਨਾ ਪਾਜ਼ੀਟਿਵ ਤੋਂ ਨੈਗੈਟਿਵ ਹੋਏ ਹਨ। ਅੱਜ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰਾਂ ਤੇ ਕੋਵਿਡ-19 ਸਬੰਧੀ 111 ਸੈਂਪਲ ਲਏ ਗਏ ਹਨ।
ਬੀਤੇ ਦਿਨੀਂ ਜਿਲ੍ਹੇ ਦੇ ਫਲੂ ਕਾਰਨਰਾ ਵਿਚ ਕੋਵਿਡ ਜਾਂਚ ਲਈ ਲਏ ਸੈਂਪਲਾਂ ਚੋਂ ਅੱਜ 105 ਦੀ ਰਿਪੋਰਟ ਕੋਵਿਡ ਨੇਗੈਟਿਵ ਆਈ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੂਰੀ ਤਨਦੇਹੀ ਅਤੇ ਸੰਜੀਦਗੀ ਨਾਲ ਕੰਮ ਕਰ ਰਿਹਾ ਹੈ। ਕੋਰੋਨਾ ਤੋਂ ਬਚਣ ਲਈ ਸਾਨੂੰ ਆਪਣੇ ਆਪਣੇ ਘਰਾਂ ਵਿੱਚ ਹੀ ਰਹਿਣਾ ਚਾਹੀਦਾ ਹੈ। ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ 'ਤੇ ਪਾਲਣਾ ਕਰਨੀ ਚਾਹੀਦੀ ਹੈ।
ਸਿਵਲ ਸਰਜਨ ਨੇ ਕਿਹਾ ਕਿ ਜਿਲੇ ਵਿਚ ਕੋਵਿਡ ਕੇਸਾ ਦੀ ਬਰੀਕੀ ਨਾਲ ਭਾਲ ਕਰਨ ਲਈ ਫਲੁ ਕਾਰਨਰ ਤੇ ਆਉਣ ਵਾਲੇ ਹਰ ਸ਼ੱਕੀ ਮਰੀਜ ਦਾ ਕੋਵਿਡ ਜਾਂਚ ਲਈ ਸੈਂਪਲ ਲਿਆ ਜਾ ਰਿਹਾ ਹੈੇ ਤਾਂ ਜੋ ਕੋਈ ਵੀ ਕਰੋਨਾ ਦਾ ਮਰੀਜ ਛੁੱਪਿਆ ਨਾ ਰਹੇ ਉਹਨਾਂ ਦੱਸਿਆ ਕਿ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੁਣ ਤੱਕ 67 ਕੇਸ ਪਾਜੇਟਿਵ ਆਏ ਹਨ। ਸਾਰੇ ਦੇ ਸਾਰੇ ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ। ਉਹਨਾਂ ਦੱਸਿਆਂ ਹੋਰ ਰਾਜਾਂ ਤੋਂ ਆਉਣ ਵਾਲੇ ਵਸਨੀਕਾ ਅਤੇ ਯਾਤਰੀਆਂ ਨੂੰ ਪੰਜਾਬ ਦੇ ਐਂਟਰੀ ਪੁਆਇੰਟ ਤੇ ਹੀ ਸਕਰੀਨਿੰਗ ਕਰਕੇ ਘਰਾਂ ਵਿਚ 14 ਦਿਨਾਂ ਲਈ ਕੁਆਰਨਟੀਨ ਕੀਤਾ ਜਾ ਰਿਹਾ ਹੈ । ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹੱਥ ਨਾ ਮਿਲਾਓ, ਜੱਫੀ ਨਾ ਪਾਓ, ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰਾਂ ਸਾਫ਼ ਕਰਨੇ ਚਾਹੀਦੇ ਹਨ।
ਉਨਾਂ ਕਿਹਾ ਕਿ ਖੰਘ ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀਆਂ ਤੋਂ ਦੋ ਮੀਟਰ ਦੀ ਦੂਰੀ ਬਣਾ ਕੇ ਰੱਖੋ। ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਅਤੇ ਨੱਕ ਮਾਲ ਨਾਲ ਢੱਕ ਕੇ ਰੱਖੋ। ਨੀਂਦ ਪੂਰੀ ਲਵੋ ਅਤੇ ਸਰੀਰਕ ਤੌਰ ਤੇ ਤੰਦਸਤ ਰਹੋ, ਬਹੁਤ ਸਾਰਾ ਕੋਸਾ ਪਾਣੀ ਪੀਓ ਅਤੇ ਪੌਸ਼ਟਿਕ ਭੋਜਨ ਖਾਓ। ਆਲੇ ਦੁਆਲੇ ਦੀ ਸਫ਼ਾਈ ਰੱਖੋ, ਸਿਹਤਮੰਦ ਜੀਵਣ ਸ਼ੈਲੀ ਅਪਨਾਓ ਅਤੇ ਵਾਰ ਵਾਰ ਹੱਥ ਧੋਵੋ। ਬਿਨਾਂ ਕੰਮ ਤੋਂ ਘਰ ਤੋਂ ਬਾਹਰ ਨਾ ਜਾਓ, ਜੇਕਰ ਕਿਸੇ ਜਰੂਰੀ ਕੰਮ ਜਾਣਾ ਵੀ ਹੈ ਤਾਂ ਮਾਸਕ ਪਹਿਣ ਕੇ ਜਾਓ ਅਤੇ ਸਮਾਜਿਕ ਦੂਰੀ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ। ਜੇਕਰ ਕੋਈ ਵੀ ਆਦਮੀ ਬਾਹਰਲੇ ਦੇਸ. ਜਾਂ ਬਾਹਰਲੇ ਰਾਜਾਂ ਤੋ ਆਉਂਦਾ ਹੈ ਤਾਂ ਉਸ ਦਾ ਪੂਰਾ ਮੈਡੀਕਲ ਚੱੈਕਅੱਪ ਕਰਵਾਓ ਅਤੇ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਉਸ ਦੀ ਸੂਚਨਾ ਦਿੱਤੀ ਜਾਵੇ।