← ਪਿਛੇ ਪਰਤੋ
ਸਾਉਣੀ ਦੀਆਂ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਵਧਾਇਆ ਨਵੀਂ ਦਿੱਲੀ, 1 ਜੂਨ, 2020 : ਕੇਂਦਰ ਸਰਕਾਰ ਨੇ ਸਾਲ 2020-21 ਲਈ ਸਾਉਣੀ ਦੀਆਂ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਵਾਧਾ ਕਰ ਦਿੱਤਾ ਹੈ। ਇਸ ਵਾਧੇ ਮੁਤਾਬਕ ਝੋਨੇ ਦੇ ਭਾਅ ਵਿਚ 53 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ ਤੇ ਇਹ ਹੁਣ 1868 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਲਿਆ ਗਿਆ। ਇਹ ਕਿਹਾ ਗਿਆ ਕਿ ਕਿਸਾਨਾਂ ਦੀ ਮਦਦ ਲਈ ਇਹ ਵਾਧਾ ਕੀਤਾ ਜਾ ਰਿਹਾ ਹੈ ਕਿਉਂਕਿ ਇਸ ਵੇਲੇ ਫਸਲਾਂ ਦੀ ਲੁਆਈ ਤੇਜ਼ ਹੋ ਗਈ ਹੈ। ਝੋਨੇ ਤੋਂ ਇਲਾਵਾ ਤੇਜ ਬੀਜਾਂ, ਦਾਲਾਂ ਤੇ ਹੋਰਨਾਂ ਦੇ ਭਾਅ ਵੀ ਵਧਾਏ ਗਏ ਹਨ।
Total Responses : 260