ਵਿਧਾਇਕ ਨਾਗਰਾ ਪਿੰਡ ਰਿਉਣਾ ਦੇ ਵਿਅਕਤੀਆਂ ਦਾ ਕਾਂਗਰਸ ਪਾਰਟੀ ਹੋਣ ਤੇ ਸਵਾਗਤ ਕਰਦੇ ਹੋਏ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 31 ਮਈ : ਪਿੰਡ ਰਿਊਣਾ ਉੱਚਾ ਦੀ ਪੰਚਾਇਤ ਸ਼ੋ੍ਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਈ ਜਦੋਂ ਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਜਗਜੀਤ ਸਿੰਘ ਨੇ ਵੀ ਕਾਂਗਰਸ ਦਾ ਹੱਥ ਫੜਨ ਦਾ ਐਲਾਨ ਕਰ ਦਿੱਤਾ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਸਨਮਾਨ ਕੀਤਾ ਅਤੇ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਵਿਧਾਇਕ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਹੀ ਹਰੇਕ ਵਰਗ ਦੇ ਲੋਕਾਂ ਦੇ ਹੱਕਾਂ ਲਈ ਆਵਾਜ਼ ਉਠਾਈ ਹੈ ਅਤੇ ਪਾਾਰਟੀ ਵਿੱਚ ਹਰੇਕ ਵਰਗ ਦੇ ਲੋਕਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿੰਡ ਰਿਊਣਾ ਉੱਚਾ ਦੀ ਪੰਚਾਇਤ ਅਤੇ ਆਮ ਆਦਮੀ ਪਾਰਟੀ ਦੇ ਜਗਜੀਤ ਸਿੰਘ ਨੂੰ ਵੀ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।
ਸ਼ੋ੍ਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਪਿੰਡ ਰਿਊਣਾ ਉੱਚਾ ਦੇ ਸਰਪੰਚ ਦੀਪ ਕੁਮਾਰ, ਪੰਚ ਗੁਰਜੰਟ ਸਿੰਘ, ਸੋਮਨਾਥ ਤੇ ਲਖਵੀਰ ਸਿੰਘ ਤੇ ਆਮ ਆਦਮੀ ਪਾਰਟੀ ਦੇ ਜਗਜੀਤ ਸਿੰਘ ਨੇ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਤੇ ਵਿਧਾਇਕ ਨਾਗਰਾ ਵੱਲੋਂ ਇਮਾਨਦਾਰੀ ਨਾਲ ਹਲਕੇ ਦੇ ਕਰਵਾਏ ਜਾ ਰਹੇ ਵਿਕਾਸ ਨੂੰ ਵੇਖਦੇ ਹੋਏ ਕਾਂਗਰਸ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਗੁਰਵਿੰਦਰ ਸਿੰਘ ਗੋਰਖਾ, ਸਰਪੰਚ ਸੁਖਵਿੰਦਰ ਸਿੰਘ, ਗੁਰਲਾਲ ਸਿੰਘ ਲਾਲੀ, ਪੰਚ ਗੁਰਦਾਸ ਸਿੰਘ, ਪੰਚ ਬੀਰਦਵਿੰਦਰ ਸਿੰਘ, ਪੰਚ ਨਾਰੂ ਰਾਮ, ਗੁਰਜਿੰਦਰ ਸਿੰਘ, ਥੰਮਣ ਸਿੰਘ, ਬੂਟਾ ਸਿੰਘ, ਦੀਦਾਰ ਸਿੰਘ, ਜਗਦੀਸ਼ ਰਾਏ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।