ਪਰਵਿੰਦਰ ਸਿੰਘ ਕੰਧਾਰੀ
- ਸਾਰੇ ਵਿਭਾਗਾਂ ਨੂੰ ਵਿਭਾਗੀ ਪੱਧਰ 'ਤੇ ਨੋਡਲ ਅਫਸਰ ਲਗਾਉਣ ਦੀ ਹਦਾਇਤ
- ਪਿੰਡ ਪੱਧਰ 'ਤੇ ਲੋਕਾਂ ਨੂੰ ਟਿੱਡੀ ਦਲ ਦੇ ਸੰਭਾਵੀ ਹਮਲੇ ਸਬੰਧੀ ਜਾਗਰੂਕ ਕੀਤਾ ਜਾਵੇ
- ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਮਾਸਕ ਪਾਉਣ, ਸਮਾਜਿਕ ਦੂਰੀ,ਸਮੇਂ ਸਮੇਂ ਤੇ ਹੱਥ ਧੋਣ ਲਈ ਵੀ ਜਾਗਰੂਕ ਕੀਤਾ ਜਾਵੇ
ਫਰੀਦਕੋਟ, 2 ਜੂਨ 2020 - ਟਿੱਡੀ ਦਲ ਦੇ ਸੰਭਾਵੀ ਹਮਲੇ ਤੋਂ ਬਚਾਓ, ਰੋਕਥਾਮ ਅਤੇ ਇਸ ਸਬੰਧੀ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਲੈਣ ਲਈ ਵਿਸ਼ੇਸ਼ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਅਸ਼ੋਕਾ ਚੱਕਰ ਹਾਲ ਵਿਖੇ ਹੋਈ।ਜਿਸ ਵਿਚ ਡਾ ਮਨਦੀਪ ਕੌਰ ਐਸ ਡੀ ਐਮ ਜੈਤੋ,ਮੇਜਰ ਅਮਿਤ ਸਰੀਨ ਐਸ ਡੀ ਐਮ ਕੋਟਕਪੂਰਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ ਨੇ ਕਿਹਾ ਕਿ ਟਿੱਡੀ ਦਲ ਦੇਸ਼ ਦੇ ਵੱਖ ਵੱਖ ਸੂਬਿਆਂ ਤੋਂ ਇਲਾਵਾ ਪੰਜਾਬ ਦੇ ਗੁਆਂਢੀ ਰਾਜ ਰਾਜਸਥਾਨ ਦੇ ਕਈ ਇਲਾਕਿਆਂ ਵਿਚ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਜਾ ਰਿਹਾ ਹੈ। ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪੂਰੇ ਰਾਜ ਵਿਚ ਚੌਕਸੀ ਵਧਾ ਕੇ ਇਸ 'ਤੇ ਰੋਕਥਾਮ ਲਈ ਢੁੱਕਵੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਟਿੱਡੀ ਦਲ ਦੇ ਸੰਭਾਵੀ ਹਮਲੇ ਨੂੰ ਰੋਕਣ ਲਈ ਜ਼ਿਲ੍ਹੇ ਦੀ ਟੀਮ ਵੱਲੋਂ ਕੰਮ ਕਰਨਗੇ ਤਾਂ ਜ਼ੋ ਇਸ ਸਬੰਧੀ ਹੋਣ ਵਾਲੇ ਸੰਭਾਵੀ ਨੁਕਸਾਨ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਮੀਟਿੰਗ ਦੌਰਾਨ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਜੜ੍ਹ ਤੋਂ ਖਤਮ ਕਰਨ ਲਈ ਮਿਸ਼ਨ ਫਤਿਹ ਸ਼ੁਰੂ ਕੀਤਾ ਗਿਆ ਹੈ ਜ਼ੋ ਲੋਕਾਂ ਨੂੰ ਸਮਾਜਿਕ ਦੂਰੀ ਰੱਖਣ, ਮਾਸਕ ਪਾਉਣ, ਸਮੇਂ ਸਮੇਂ ਹੱਥ ਧੋਣ ਆਦਿ ਸਾਵਧਾਨੀਆਂ ਦਾ ਖਿਆਲ ਰੱਖਿਆ ਜਾ ਸਕੇ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਮੁਹਿੰਮ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ।
ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ ਨੂੰ ਮੁੱਖ ਖੇਤੀਬਾੜੀ ਅਫਸਰ ਡਾ. ਹਰਨੇਕ ਸਿੰਘ ਰੋਡੇ ਵੱਲੋਂ ਟਿੱਡੀ ਦਲ ਦੇ ਸੰਭਾਵੀ ਹਮਲੇ ਸਬੰਧੀ ਮੁਕੰਮਲ ਜਾਣਕਾਰੀ ਮੁਹੱਈਆ ਕਰਵਾਈ ਗਈ । ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਕੀਟਨਾਸ਼ਕ ਦਵਾਈ ਦਾ ਪ੍ਰਬੰਧ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਟਿੱਡੀ ਦਲ ਦੇ ਸੰਭਾਵੀ ਹਮਲੇ ਨੂੰ ਰੋਕਣ ਲਈ ਪਿੰਡ ਸੰਧਵਾ ਵਿਖੇ ਮੌਕ ਡਰਿੱਲ ਵੀ ਕੀਤੀ ਗਈ। ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਅਗਾਹਵਧੂ ਕਿਸਾਨਾਂ ਨੇ ਵੀ ਸ਼ਿਰਕਤ ਕੀਤੀ।
ਡਾ. ਅਵਨਿੰਦਰਪਾਲ ਸਿੰਘ ਨੇ ਟਿੱਡੀ ਦਲ ਸਬੰਧੀ ਮੁਕੰਮਲ ਜਾਣਕਾਰੀ ਹਾਊਸ ਨਾਲ ਸਾਂਝੀ ਕੀਤੀ ਅਤੇ ਵੇਰਵਿਆਂ ਸਹਿਤ ਇਸ ਕੀੜੇ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਇਆ। ਡਾ. ਰਣਬੀਰ ਸਿੰਘ ਨੇ ਦੱਸਿਆ ਕਿ ਪਿੰਡਾਂ ਵਿੱਚ ਪ੍ਰਾਈਵੇਟ ਤੌਰ ਤੇ ਉਪਲਬੱਧ ਸਪਰੇ ਪੰਪਾਂ ਦੀਆਂ ਲਿਸਟਾਂ ਤਿਆਰ ਕਰ ਲਈਆਂ ਗਈਆਂ ਹਨ ਅਤੇ ਜਿਲ੍ਹੇ ਅੰਦਰ 16 ਟੀਮਾਂ ਦਾ ਗਠਨ ਕੀਤਾ ਗਿਆ ਹੈ।ਇਨ੍ਹਾਂ ਟੀਮਾਂ ਦੇ ਹਰੇਕ ਟੀਮ ਮੈਬਰ ਨਾਲ 10-10 ਕਿਸਾਨ ਜੁੜੇ ਹੋਏ ਹਨ ਜ਼ੋ ਲੋੜ ਪੈਣ ਤੇ ਵਿਭਾਗ ਨਾਲ ਮੋਢੇ ਨਾਲ ਮੋਢਾ ਲਾ ਕੇ ਇਸ ਅਪਰੇਸ਼ਨ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣਗੇ।
ਇਸ ਮੌਕੇ ਮੈਡਮ ਬਲਜੀਤ ਕੌਰ, ਬੀ ਡੀ ਪੀ ਓ, ਸਮੂਹ ਬੀ ਡੀ ਪੀ ਓਜ਼, ਤਹਿਸੀਲਦਾਰ ਪਰਮਜੀਤ ਸਿੰਘ ਬਰਾੜ, ਖੇਤੀ ਬਾੜੀ ਵਿਭਾਗ ਤੋਂ ਡਾ ਕੁਲਵੰਤ ਸਿੰਘ, ਡਾ ਰਮਨਦੀਪ ਸਿੰਘ, ਡਾ ਕੁਲਦੀਪ ਸਿੰਘ, ਸ੍ਰੀ ਹਰਜਿੰਦਰ ਸਿੰਘ, ਮਾਲ ਵਿਭਾਗ, ਕ੍ਰਿਸ਼ੀ ਵਿਗਿਆਨ ਕੇਂਦਰ, ਸਿੰਜਾਈ ਵਿਭਾਗ, ਪੰਜਾਬ ਮੰਡੀ ਬੋਰਡ,ਸਿਹਤ ਵਿਭਾਗ ਸਮੇਤ ਵੱਡੀ ਗਿਣਤੀ ਵਿਚ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ