ਪਰਵਿੰਦਰ ਸਿੰਘ ਕੰਧਾਰੀ
- ਫਰੀਦਕੋਟ ਜ਼ਿਲ੍ਹੇ 'ਚ 1 ਕੋਰੋਨਾ ਪਾਜ਼ੀਟਿਵ ਕੇਸ ਐਕਟਿਵ
- 24 ਸਾਲਾਂ ਰਾਹੁਲ ਸਿੰਘ ਨੂੰ ਮਿਲੀ ਹਸਪਤਾਲ ਤੋਂਂ ਛੁੱਟੀ
ਫਰੀਦਕੋਟ, 2 ਜੂਨ 2020 - ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜ ਤੱਕ 4873 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ। ਜਿਨ੍ਹਾਂ ਵਿੱਚੋਂ 139 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ। ਪ੍ਰਾਪਤ ਨਤੀਜਿਆਂ ਵਿੱਚ 4586 ਰਿਪੋਰਟਾਂ ਨੈਗੇਟਿਵ ਆਈਆਂ ਹਨ। ਕੁਵੈਤ ਤੋਂ ਪਰਤੇ 35 ਸਾਲਾਂ ਵਿਅਕਤੀ ਗੁਰਮੇਲ ਸਿੰਘ ਪਿੰਡ ਬਰਗਾੜੀ ਜੋ ਦਸਮੇਸ਼ ਗਲੋਬਲ ਸਕੂਲ ਵਿਖੇ ਇਕਾਂਤਵਾਸ ਵਿੱਚ ਸੀ ਦਾ ਸੈਂਪਲ 31 ਮਈ ਨੂੰ ਸਿਹਤ ਵਿਭਾਗ ਦੀ ਟੀਮ ਨੇ ਇਕੱਤਰ ਕਰ ਲੈਬ ਵਿੱਚ ਭੇਜਿਆ ਸੀ ਜਿਸ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ।
ਹੁਣ ਫਰੀਦਕੋਟ ਦੇ 1 ਐਕਟਿਵ ਕੇਸ ਹੈ। ਜੋ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਹੈ। ਜਦ ਕਿ ਪਹਿਲਾਂ ਵਾਲਾ ਐਕਟਿਵ ਕੇਸ ਰਾਹੂਲ ਸਿੰਘ ਪਿੰਡ ਸੇਢਾ ਸਿੰਘ ਵਾਲਾ ਨੂੰ ਤੰਦਰੁਸਤ ਹੋਣ 'ਤੇ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾ ਕੋਟਕਪੂਰਾ,ਜੈਤੋ,ਬਾਜਾਖਾਨਾ,ਸਾਦਿਕ ਅਤੇ ਫਰੀਦਕੋਟ ਵਿਖੇ ਸਤਾਪਿਤ ਫਲੂ ਕਾਰਨਰ ਵਿਖੇ ਸੈਂਪਲ ਇਕੱਤਰ ਕਰ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ।
ਅੱਜ ਫਰੰਟ ਲਾਈਨ 'ਤੇ ਸੇਵਾਵਾ ਨਿਭਾ ਰਹੇ ਪੁਲਿਸ ਵਿਭਾਗ ਦੇ ਅਧਿਕਾਰੀ-ਕਰਮਚਾਰੀ,ਸਿਹਤ ਵਿਭਾਗ ਦੇ ਸਟਾਫ ਮੈਂਬਰ,ਆਸ਼ਾ ਵਰਕਰ,ਗਰਭਵਤੀ ਔਰਤਾ,ਹਾਲ ਹੀ ਵਿੱਚ ਬਾਹਰਲੇ ਸੂਬਿਆਂ ਤੋਂ ਆਏ ਵਿਅਕਤੀਆਂ ਦੇ 143 ਸੈਂਪਲ ਇਕੱਤਰ ਕਰਕੇ ਜਾਂ ਲਈ ਲੈਬ ਵਿੱਚ ਭੇਜੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਭਰ ਵਿੱਚ ਕੋਰੋਨਾ ਮਹਾਂਮਾਰੀ ਨੂੰ ਕਾਬੂ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ, ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੀਆਂ ਹਨ।
ਕੋਵਿਡ-19 ਦੇ ਜ਼ਿਲ੍ਹਾ ਨੋਡਲ ਅਫਸਰ ਡਾ.ਮਨਜੀਤ ਕ੍ਰਿਸ਼ਨ ਭੱਲਾ ਨੇ ਕਿ ਕਿਹਾ ਕਿ ਸਾਰਿਆਂ ਨੂੰ ਸਰਕਾਰ ਦੀਆਂ ਹਦਾਇਤਾਂ ਅਤੇ ਅਡਵਾਇਜ਼ਰੀਆਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ।ਉਨਾਂ ਕਿਹਾ ਕਿ ਫਰੰਟ ਲਈਨ ਤੇ ਸੇਵਾਵਾਂ ਨਿਭਾ ਰਹੀਆਂ ਆਸ਼ਾ ਵਰਕਰ, ਸਿਹਤ ਵਿਭਾਗ ਦਾ ਸਟਾਫ, ਪੁਲਿਸ ਵਿਭਾਗ ਦੇ ਸਟਾਫ ਮੈਂਬਰਾਂ ਅਤੇ ਗਰਭਵਤੀ ਔਰਤਾਂ ਦੀ ਸਕਰੀਨੰਗ ਕਰ ਖੰਘ,ਜ਼ੁਕਾਮ,ਬੁਖਾਰ ਜਾਂ ਫਲੂ ਵਰਗੇ ਲੱਛਣ ਵਾਲਿਆਂ ਦੇ ਸੈਂਪਲ ਇਕੱਤਰ ਕਰਨ ਸਬੰਧੀ ਵੀ ਜ਼ਿਲੇ ਦੇ ਫਲੂ ਕਾਰਨਰ ਦੇ ਇੰਚਾਰਜਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਜਿਨ੍ਹਾਂ ਵਿਅਕਤੀਆਂ ਨੂੰ ਫਲੂ ਦੇ ਲੱਛਣ ਨਾ ਵੀ ਹੋਣ ਜੇ ਉਹ ਕੋਰੋਨਾ ਦਾ ਸ਼ੱਕ ਦੂਰ ਕਰਨਾ ਚਹੁੰਦੇ ਹਨ ਤਾਂ ਉਹ ਨੇੜੇ ਦੇ ਫਲੂ ਕਾਰਨਰ ਤੇ ਸੈਂਪਲ ਦੇ ਸਕਦੇ ਹਨ। ਜ਼ਿਲ੍ਹਾ ਐਪੇਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਡਾ.ਅਨੀਤਾ ਚੌਹਾਨ ਨੇ ਕਿਹਾ ਕਿ ਕੋਵਾ ਐਪ ਡਡਾਉਨਲੋਡ ਕਰਨਾ ਅਤਿ ਜਰੂਰੀ ਹੈ। ਉਨ੍ਹਾਂ ਸਮੂਹ ਫਲਿਡ ਸਟਾਫ ਨੂੰ ਇਕਾਂਤਵਾਸ ਚ ਰਹਿ ਰਹੇ ਸਾਰੇ ਵਿਅਕਤੀਆਂ ਨੂੰ ਕੋਵਾ ਐਪ ਡਾਉਨਲੋਡ ਕਰਵਾਉਣਾ ਯਕੀਨੀ ਬਨਾਉਣ।