← ਪਿਛੇ ਪਰਤੋ
ਫਿਰੋਜ਼ਪੁਰ, 2 ਜੂਨ 2020 - ਫਿਰੋਜ਼ਪੁਰ ਦੇ ਕਸਬਾ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਸ਼ਰੀਹ ਵਾਲਾ ਬਰਾੜ ਅਤੇ ਪਿੰਡ ਕਾਨਿਆਂ ਦੇ ਵਿਚਕਾਰ ਤੇਜ਼ ਰਫਤਾਰ ਕਾਰ ਦਾ ਸੰਤੁਲਨ ਵਿਗੜਣ ਕਾਰਨ ਕਾਰ ਉਲਟ ਬਾਜੀਆਂ ਲੈਂਦੀ ਹੋਈ ਦਰਖੱਤ ਨਾਲ ਜਾ ਟਕਰਾਈ ਅਤੇ ਚਕਨਾਚੂਰ ਹੋ ਗਈ। ਹਾਦਸੇ ਵਿਚ ਕਾਰ ਸਵਾਰ 2 ਨੌਜਵਾਨ ਜ਼ਖਮੀਂ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਸ਼ਾਮ ਦੋਵੇਂ ਨੌਜਵਾਨ ਆਪਣੀ ਕਾਰ ਵਿਚ ਸਵਾਰ ਹੋ ਕੇ ਕਿਸੇ ਪਿੰਡ ਨੂੰ ਜਾ ਰਹੇ ਸੀ ਅਤੇ ਰਸਤੇ ਵਿਚ ਪਿੰਡ ਸ਼ਰੀਂਹ ਵਾਲਾ ਬਰਾੜ ਅਤੇ ਪਿੰਡ ਕਾਨਿਆਂ ਵਾਲੀ ਦੋਵਾਂ ਪਿੰਡਾਂ ਦੇ ਵਿਚਕਾਰ ਕਾਰ ਤੇਜ਼ ਹੋਣ ਕਰਕੇ ਸੰਤੁਲਨ ਵਿਗੜ ਗਿਆ ਅਤੇ ਕਾਰ ਉਲਟ ਬਾਜੀਆਂ ਖਾਂਦੀ ਹੋਈ ਦਰਖੱਤ ਨਾਲ ਜਾ ਟਕਰਾਈ। ਹਾਦਸਾ ਐਨਾ ਭਿਆਨਕ ਸੀ ਕਿ ਕਾਰ ਦੇ ਪਰਖਚੇ ਉਡ ਗਏ ਅਤੇ ਕਾਰ ਸਵਾਰ ਦੋਵੇਂ ਨੌਜਵਾਨ ਜ਼ਖਮੀਂ ਹੋ ਗਏ। ਦੋਵਾਂ ਨੌਜਵਾਨਾਂ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ ਅਤੇ ਇਨ੍ਹਾਂ ਦੋਵਾਂ ਜ਼ਖਮੀਂ ਨੌਜਵਾਨਾਂ ਦੀ ਉਮਰ 20 ਤੋਂ 25 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।
Total Responses : 933