← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 2 ਜੂਨ 2020 - ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈੱਸ ਹਾਈਵੇ ਨੂੰ ਲੈ ਕੇ ਅੱਜ ਅਕਾਲੀ ਦਲ ਦੇ ਸਾਬਕਾ ਐਮ.ਐਲ.ਏ ਵੱਲੋਂ ਇਕ ਪ੍ਰੈੱਸ ਵਾਰਤਾ ਨੂੰ ਸੰਬੋਧਿਤ ਕਰਦਿਆਂ ਦਸਿਆ ਗਿਆ ਕਿ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸ ਹਾਈਵੇ ਅਕਾਲੀ ਦਲ ਦੀ ਦੇਣ ਹੈ। ਜਿਸ 'ਚ ਬੀਬਾ ਹਰਸਿਮਰਤ ਕੌਰ ਬਾਦਲ ਵਲ ਪੁਰਜ਼ੋਰ ਯਤਨ ਅਤੇ ਸੁਖਬੀਰ ਸਿੰਘ ਬਾਦਲ ਦਾ ਨਿਤਿਨ ਗਡਕਰੀ ਨਾਲ ਚੰਗੇ ਸੰਬੰਧਾਂ ਅਤੇ ਸਾਂਝ ਸਦਕਾ ਸਫਲ ਹੋਇਆ ਹੈ। ਜਿਸ ਦੇ ਚੱਲਦਿਆਂ ਅਸੀ ਨਿਤਿਨ ਗਡਕਰੀ ਜੀ ਦਾ ਧੰਨਵਾਦ ਕੀਤਾ ਗਿਆ। ਦਿੱਲੀ-ਅੰਮ੍ਰਿਤਸਰ-ਕਟੜਾ ਹਾਈਵੇ ਵਿਚ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ ਅਤੇ ਅੰਮ੍ਰਿਤਸਰ ਨੂੰ ਸ਼ਾਮਿਲ ਕਰਨਾ ਸਿੱਖ ਜਗਤ ਅਤੇ ਗੁਰੂ ਨਗਰੀ ਦੇ ਵਸਨੀਕਾਂ ਲਈ ਮਾਣ ਦੀ ਗੱਲ ਹੈ।
Total Responses : 936