ਰਜਨੀਸ਼ ਸਰੀਨ
- ਢਾਹਾਂ ਕਲੇਰਾਂ ਕੀਤਾ ਗਿਆ ਤਬਦੀਲ
ਨਵਾਂ ਸ਼ਹਿਰ, 2 ਜੂਨ 2020 - ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਚ ਅੱਜ ਆਏ ਕੋਵਿਡ ਨਮੂਨਿਆਂ ਦੇ ਨਤੀਜਿਆਂ ਚੋਂ ਇੱਕ ਵਿਅਕਤੀ ਅਤੇ ਇੱਕ ਔਰਤ ਦਾ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ।
ਸਿਵਲ ਸਰਜਨ ਡਾ . ਰਾਜਿੰਦਰ ਭਾਟੀਆ ਅਨੁਸਾਰ ਜ਼ਿਲ੍ਹੇ ਦੇ ਪਿੰਡ ਚੰਦਿਆਣੀ ਖੁਰਦ ਨਾਲ ਸਬੰਧਤ ਇਕ 38 ਸਾਲਾਂ ਵਿਅਕਤੀ ਇੱਕ ਹਫ਼ਤਾ ਪਹਿਲਾਂ ਕੁਵੈਤ ਤੋਂ ਪਰਤਿਆ ਸੀ, ਜਿਸ ਨੂੰ ਇਹਤਿਆਤ ਵਜੋਂ ਰਿਆਤ ਕਾਲਜ ਰੈਲ ਮਾਜਰਾ ਦੇ ਇਕਾਂਤਵਾਸ ਚ ਰੱਖਿਆ ਗਿਆ ਸੀ। ਉਸ ਦਾ ਕਲ੍ਹ ਟੈਸਟ ਲਿਆ ਗਿਆ ਸੀ, ਜੋ ਕਿ ਪਾਜ਼ਿਟਿਵ ਆਇਆ।
ਇਸੇ ਤਰਾਂ ਫ਼ਰਾਲਾ ਪਿੰਡ ਨਾਲ ਸਬੰਧਤ ਇਕ 36 ਸਾਲਾਂ ਮਹਿਲਾ ਜੋ ਕਿ ਦਿੱਲੀ ਤੋਂ ਆਪਣੇ ਮਾਪਿਆਂ ਕੋਲ ਆਈ ਸੀ ਅਤੇ ਉਸ ਨੂੰ ਵੀ ਰੈਲ ਮਾਜਰਾ ਦੇ ਇਕਾਂਤਵਾਸ ਚ ਰੱਖਿਆ ਗਿਆ ਸੀ, ਦਾ ਟੈਸਟ ਵੀ ਪਾਜ਼ੀਟਿਵ ਪਾਇਆ ਗਿਆ।
ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਤੁਰੰਤ ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਢਾਹਾਂ ਕਲੇਰਾਂ ਵਿਖੇ ਬਣਾਏ ਕੋਵਿਡ ਕੇਅਰ ਸੈਂਟਰ 'ਚ ਤਬਦੀਲ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਵਾਲੇ ਕੇਸਾਂ ਨੂੰ ਮਿਲਾ ਕੇ ਜ਼ਿਲ੍ਹੇ 'ਚ 'ਚਾਰ' ਐਕਟਿਵ ਕੇਸ ਹੋ ਗਏ ਹਨ।