← ਪਿਛੇ ਪਰਤੋ
ਨਵੀਂ ਦਿੱਲੀ, 2 ਜੂਨ 2020 - ਦਿੱਲੀ 'ਚ ਅਕਾਲੀ ਦਲ ਦੇ ਕੌਮੀ ਸੀਨੀਅਰ ਪ੍ਰਧਾਨ ਹਰਮਨਜੀਤ ਸਿੰਘ ਨੇ ਆਪਣੇ ਅਹੁਦੇ ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਰਮਨਜੀਤ ਸਿੰਘ 45 ਸਾਲ ਤੋਂ ਪਾਰਟੀ ਨਾਲ ਜੁੜੇ ਹੋਏ ਸਨ ਅਤੇ ਇਸ ਸਮੇਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਹਨ। ਉਨ੍ਹਾਂ ਨੇ ਦਿੱਲੀ ਦੀ ਲੀਡਰਸ਼ਿਪ ਦੀ ਕਾਰਜਸ਼ੈਲੀ ਨੂੰ ਲੈ ਕੇ ਕਾਫੀ ਨਾਰਾਜ਼ਗੀ ਜਤਾਈ ਹੈ ਜਿਸ ਤੋਂ ਦੁਖੀ ਹੋ ਕੇ ਉਨ੍ਹਾਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਹਾਲਾਂਕਿ ਉਨ੍ਹਾਂ ਵੱਲੋਂ ਇਹ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬਜਾਏ ਪਾਰਟੀ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਸੰਬੋਧਿਤ ਕਰ ਕੇ ਭੇਜਿਆ ਗਿਆ ਹੈ।
Total Responses : 862