- ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਯਤਨਾਂ ਸਦਕਾ ਨਗਰ ਕੌਂਸਲ ਸਰਹਿੰਦ ਵੱਲੋਂ ਆਧੁਨਿਕ ਸੈਨੇਟਾਈਜ਼ੇਸ਼ਨ ਮਸ਼ੀਨ ਨਾਲ ਕੀਤਾ ਜਾ ਰਿਹਾ ਹੈ
- ਡਿਸਇਨਫੈਕਟਰ ਦਾ ਛਿੜਕਾਅ
- ਕੋਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਵਰਤਣ ਦੀ ਅਪੀਲ
ਫ਼ਤਹਿਗੜ੍ਹ ਸਾਹਿਬ, 2 ਜੂਨ 2020 - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਮਾਤ ਦੇਣ ਲਈ ਸ਼ੁਰੂ ਕੀਤੇ 'ਮਿਸ਼ਨ ਫ਼ਤਿਹ: ਪੰਜਾਬ ਫਾਈਟਸ ਕੋਰੋਨਾ' ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਖ ਵੱਖ-ਵੱਖ ਥਾਈਂ ਡਿਸਇਨਫੈਕਟਰ ਦਾ ਛਿੜਕਾਅ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਦੀ ਪਾਲਣਾ ਪ੍ਰਤੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਦਿਨ ਰਾਤ ਇੱਕ ਕਰ ਕੇ ਕੋਰੋਨਾ ਖ਼ਿਲਾਫ਼ ਜੰਗ ਲੜ ਰਹੀ ਹੈ। ਇਸੇ ਤਹਿਤ ਹੀ ਟਰੱਕ ਵਿੱਚ ਫਿੱਟ ਵਿਸ਼ੇਸ਼ ਸੈਨੇਟਾਈਜ਼ੇਸ਼ਨ ਮਸ਼ੀਨ ਨਗਰ ਕੌਂਸਲ ਸਰਹਿੰਦ ਨੂੰ ਦਿੱਤੀ ਗਈ ਹੈ, ਜਿਸ ਦੀ ਵਰਤੋਂ ਨਾਲ ਵੱਧ ਤੋਂ ਵੱਧ ਇਲਾਕੇ ਵਿੱਚ ਘੱਟ ਸਮੇਂ ਵਿੱਚ ਡਿਸਇਨਫੈਕਟਰ ਦਾ ਛਿੜਕਾਅ ਕੀਤਾ ਜਾ ਰਿਹਾ ਹੈ।
ਨਾਗਰਾ ਨੇ ਕਿਹਾ ਕਿ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਤੋਂ ਬਚਾਅ ਲਈ ਸਾਫ਼ ਸਫ਼ਾਈ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਪੂਰੀ ਮਿਹਨਤ ਨਾਲ ਕੋਰੋਨਾ ਤੋਂ ਬਚਾਅ ਸਬੰਧੀ ਕਾਰਜ ਕਰ ਰਹੀ ਹੈ ਪਰ ਕਿਸੇ ਵੀ ਮੁਹਿੰਮ ਦੀ ਕਾਮਯਾਬੀ ਲਈ ਲੋਕਾਂ ਦਾ ਸਹਿਯੋਗ ਲਾਜ਼ਮੀ ਹੈ। ਇਸ ਲਈ ਲੋਕ ਕੋਰੋਨਾ ਤੋਂ ਬਚਾਅ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਂਦਿਆਂ ਮਿਸ਼ਨ ਫ਼ਤਿਹ ਵਿੱਚ ਪੰਜਾਬ ਸਰਕਾਰ ਨੂੰ ਸਹਿਯੋਗ ਦੇਣ।