ਜਗਦੀਸ਼ ਥਿੰਦ
ਫ਼ਾਜ਼ਿਲਕਾ, 3 ਜੂਨ:
ਕੋਵਿਡ ਖ਼ਿਲਾਫ਼ ਜੰਗ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਮਿਸ਼ਨ ਫਤਿਹ‘ ਤਹਿਤ ਮਹੀਨਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਨੂੰ ਜ਼ਿਲੇ ਅੰਦਰ ਇੰਨ ਬਿੰਨ ਲਾਗੂ ਕੀਤਾ ਜਾਵੇਗਾ।
ਅਰਵਿੰਦ ਪਾਲ ਸਿੰਘ ਸੰਧੂ ਡਿਪਟੀ ਕਮਿਸ਼ਨਰ ਫਾਜ਼ਿਲਕਾ
--------------------------------------------------------------
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ। ਸ੍ਰ. ਸੰਧੂ ਨੇ ਕਿਹਾ ਕਿ ਲੋਕਾਂ ਦੀ ਸਿਹਤ ਦਾ ਖ਼ਾਸ ਖਿਆਲ ਰੱਖਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਰੋਜ਼ਾਨਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਬਾਹਰੋ ਆਉਣ ਵਾਲੇ ਲੋਕਾਂ ਲਈ 14 ਦਿਨਾਂ ਦਾ ਇਕਾਂਤਵਾਸ ਕਰਨਾ ਲਾਜ਼ਮੀ ਹੈ ਅਤੇ ਨਾਲ ਹੀ ਇਹ ਸਾਰੇ ਵਿਅਕਤੀ ਆਪਣੇ ਆਪਣੇ ਮੋਬਾਇਲ ਫੋਨਾਂ ਵਿੱਚ ਕੋਵਾ ਐਪ ਡਾਊਨਲੋਡ ਕਰਨਗੇ, ਜਿਸ ਸਬੰਧੀ ਵਿਭਾਗੀ ਅਧਿਕਾਰੀਆਂ ਨੂੰ ਹਰੇਕ ਲੋੜੀਂਦੀ ਸਹਾਇਤਾ ਲਈ ਆਦੇਸ਼ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆ ਗਈਆ ਹਨ ਕਿ ਕੋਵਿਡ 19 ਦੇ ਸੰਕਟ ਦੇ ਨਾਲ ਗਰਮੀ ਮੌਸਮ ’ਚ ਡੇਂਗੂ ਮਲੇਰੀਆ ਦੇ ਪ੍ਰਕੋਪ ਤੋਂ ਜ਼ਿਲ੍ਹਾ ਵਾਸੀਆ ਨੂੰ ਸੁਰੱਖਿਅਤ ਰੱਖਣ ਲਈ ਸਾਮਾਜਿਕ ਦੂਰੀ ਬਣਾ ਕੇ ਵੱਧ ਤੋਂ ਵੱਧ ਲੋਕ ਜਾਗਰੂਕਤਾ ਕੈਂਪ ਲਗਾਏ ਜਾਣ। ਹਰੇਕ ਪਿੰਡ ਅਤੇ ਸ਼ਹਿਰ ਪੱਧਰ ਤੇ ਕੈਂਪਾਂ ਰਾਹੀ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਕੋਵਿਡ 19 ਦੇ ਟੈਸਟ ਪ੍ਰਕਿਰਿਆ ਨੂੰ ਪਹਿਲਾ ਤੋਂ ਹੋਰ ਵਧੇਰੇ ਤੇਜ਼ੀ ਨਾਲ ਕਰਨ ਅਤੇ ਟੈਸਟ ਰਿਪੋਰਿਟਿੰਗ ਦੇ ਆਧਾਰ ’ਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਮੁੱਢਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆ ਜਾਣ।
ਸ. ਸੰਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭੀੜ ਵਾਲੀਆ ਥਾਵਾਂ ਤੇ ਜਾਣ ਤੋ ਗੁਰੇਜ਼ ਕਰਨ ਅਤੇ ਆਪਦੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਸਾਫ਼ ਕਰਦੇ ਰਹਿਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਛਿੱਕਾਂ ਅਤੇ ਬੁਖਾਰ ਨਾਲ ਪੀੜ੍ਹਤ ਵਿਅਕਤੀਆਂ ਤੋਂ ਦੋ ਮੀਟਰ ਦੀ ਦੂਰੀ ਬਣਾ ਰੱਖਣੀ ਚਾਹੀਦੀ ਹੈ। ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਲ ਢੱਕ ਰੱਖਣਾ, ਆਪਣੇ ਆਲੇ ਦੁਆਲੇ ਸਫ਼ਾਈ ਦਾ ਵਿਸ਼ੇਸ ਧਿਆਨ ਦੇਣਾ ਅਤੇ ਦੂਜੇ ਲੋਕਾਂ ਨੂੰ ਵੀ ਪ੍ਰੇਰਿਤ ਕਰਨਾ ਸਾਡਾ ਨਿੱਜੀ ਫ਼ਰਜ ਹੈ।