ਫਿਰੋਜ਼ਪੁਰ, 3 ਜੂਨ 2020 : ਥਾਣਾ ਮੱਲਾਂਵਾਲਾ ਦੇ ਅਧੀਨ ਆਉਂਦੇ ਪਿੰਡ ਕਾਲੂ ਵਾਲਾ ਵਿਖੇ ਪੁਰਾਣੇ ਝਗੜੇ ਦੇ ਚੱਲਦਿਆਂ ਇਕ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਮੱਲਾਂਵਾਲਾ ਦੀ ਪੁਲਿਸ ਨੇ 4 ਲੋਕਾਂ ਖਿਲਾਫ 452, 324, 323, 34 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਬਲਵਿੰਦਰ ਕੌਰ ਪਤਨੀ ਬਗੀਚਾ ਸਿੰਘ ਵਾਸੀ ਕਾਲੂ ਵਾਲਾ ਨੇ ਦੋਸ਼ ਲਗਾਇਆ ਹੈ ਕਿ ਉਸ ਦਾ ਕੁਝ ਲੋਕਾਂ ਨਾਲ ਪੁਰਾਣਾ ਝਗੜਾ ਚੱਲ ਰਿਹਾ ਹੈ। ਬਲਵਿੰਦਰ ਕੌਰ ਨੇ ਦੋਸ਼ ਲਗਾਇਆ ਹੈ ਕਿ ਬੀਤੀ 27 ਮਈ 2020 ਦੀ ਸਵੇਰ 8 ਵਜੇ ਇਸੇ ਝਗੜੇ ਦੇ ਚੱਲਦਿਆਂ ਦੋਸ਼ੀਅਨ ਪਰਮਜੀਤ ਕੌਰ ਪਤਨੀ ਸੁਰਜੀਤ ਸਿੰਘ, ਸੁਰਜੀਤ ਸਿੰਘ ਪੁੱਤਰ ਮੋਤਾ ਸਿੰਘ, ਮਨਜੀਤ ਕੌਰ ਪਤਨੀ ਮੋਤਾ ਸਿੰਘ, ਦਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਕਾਲੂ ਵਾਲਾ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ ਤੇ ਜ਼ਖਮੀਂ ਕਰ ਦਿੱਤਾ। ਬਲਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।