ਫਿਰੋਜ਼ਪੁਰ, 4 ਜੂਨ 2020 : ਫਿਰੋਜ਼ਪੁਰ ਦੇ ਪਿੰਡ ਨੋਰੰਗ ਕੇ ਲੇਲੀ ਵਾਲਾ ਵਿਖੇ ਪੁਰਾਣੇ ਝਗੜੇ ਦੇ ਚੱਲਦਿਆਂ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਨੇ 4 ਬਾਏ ਨੇਮ ਵਿਅਕਤੀਆਂ ਸਮੇਤ 8 ਹੋਰ ਵਿਅਕਤੀਆਂ ਖਿਲਾਫ 323, 341, 506, 148, 149 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਾਹੁਲ ਪੁੱਤਰ ਵਿਜੇ ਵਾਸੀ ਪਿੰਡ ਨੋਰੰਗ ਕੇ ਲੇਲੀ ਵਾਲਾ ਨੇ ਦੋਸ਼ ਲਗਾਇਆ ਹੈ ਕਿ ਉਸ ਦਾ ਕੁਝ ਵਿਅਕਤੀਆਂ ਨਾਲ ਪੁਰਾਣਾ ਝਗੜਾ ਚੱਲ ਰਿਹਾ ਹੈ।
ਰਾਹੁਲ ਨੇ ਦੋਸ਼ ਲਗਾਇਆ ਹੈ ਕਿ ਇਸੇ ਝਗੜੇ ਦੇ ਚੱਲਦਿਆਂ ਬੀਤੀ 1 ਜੂਨ 2020 ਦੀ ਸ਼ਾਮ ਨੂੰ ਦੋਸ਼ੀਅਨ ਜੋਗਿੰਦਰ ਸਿੰਘ ਪੁੱਤਰ ਮੰਗਲ ਸਿੰਘ, ਰੋਸ਼ਨ, ਅਨਾਰਾ ਪੁੱਤਰਾਨ ਮੰਗਲ ਸਿੰਘ, ਰਾਹੁਲ ਪੁੱਤਰ ਜੋਗਿੰਦਰ ਸਿੰਘ ਵਾਸੀਅਨ ਨੋਰੰਗ ਕੇ ਲੇਲੀ ਵਾਲਾ ਅਤੇ 8 ਹੋਰ ਵਿਅਕਤੀਆਂ ਨਾਲ ਹਮਮਸ਼ਵਰਾ ਹੋ ਕੇ ਉਸ ਨੂੰ ਘੇਰ ਕੇ ਉਸ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ।
ਰਾਹੁਲ ਨੇ ਦੱਸਿਆ ਕਿ ਇਸ ਦੌਰਾਨ ਉਕਤ ਦੋਸ਼ੀਆਂ ਨੇ ਉਸ ਨੂੰ ਧਮਕੀਆਂ ਵੀ ਦਿੱਤੀਆਂ ਹਨ। ਰਾਹੁਲ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਮਹੇਸ਼ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।