← ਪਿਛੇ ਪਰਤੋ
ਫਿਰੋਜ਼ਪੁਰ, 4 ਜੂਨ 2020 - ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਰੇਤਾ ਦੀਆਂ ਭਰੀਆਂ ਤਿੰਨ ਟਰੈਕਟਰ ਟਰਾਲੀਆਂ ਬਰਾਮਦ ਕਰਕੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ 379 ਆਈਪੀਸੀ 21 (3) ਮਾਈਨਿੰਗ ਐਂਡ ਮਿਨਰਲ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਏਐੱਸਆਈ ਮਹੇਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ 3 ਜੂਨ 2020 ਨੂੰ ਵਿਪਨ ਕੁਮਾਰ ਮਾਈਨਿੰਗ ਅਫਸਰ ਲੁਧਿਆਣਾ ਵਾਧੂ ਚਾਰਜ ਜ਼ਿਲ੍ਹ ਫਿਰੋਜ਼ਪੁਰ ਕੋਲੋਂ ਪੱਤਰ ਮੌਸੂਲ ਹੋਇਆ। ਜਾਂਚਕਰਤਾ ਨੇ ਦੱਸਿਆ ਕਿ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਵੱਲੋਂ ਪਿੰਡ ਸੋਢੇ ਵਾਲਾ ਵਿਖੇ ਨਾਕਾਬੰਦੀ ਕਰਕੇ ਤਿੰਨ ਦੋਸ਼ੀਆਂ ਨੂੰ ਟਰੈਕਟਰ ਟਰਾਲੀਆਂ ਰੇਤਾ ਨਾਲ ਭਰੀਆਂ ਹੋਈਆਂ ਬਰਾਮਦ ਕੀਤੀਆਂ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਆਂ ਦੀ ਪਛਾਣ ਮਨਜਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਬਸਤੀ ਸੁਨਵਾਂ ਵਾਲੀ, ਸੁਰਜੀਤ ਸਿੰਘ ਪੁੱਤਰ ਮੰਨਾ, ਅੰਗਰੇਜ਼ ਸਿੰਘ ਉਰਫ ਬੱਬੂ ਪੁੱਤਰ ਪੱਪੂ ਵਾਸੀ ਪਿੰਡ ਅਟਾਰੀ ਵਜੋਂ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
Total Responses : 942