ਜੀ ਐਸ ਪੰਨੂ
ਪਟਿਆਲਾ, 4 ਜੂਨ 2020 - ਜ਼ਿਲ੍ਹੇ ਵਿੱਚ ਇੱਕ ਕੋਵਿਡ ਪਾਜ਼ੀਟਿਵ ਕੇਸ ਦੀ ਪੁਸ਼ਟੀ ਹੋਈ ਹੈ ਇਹ ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਭੇਜੇ ਸੈਂਪਲਾ 'ਚੋਂ 660 ਸੈਂਪਲਾ ਵਿਚੋ 334 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ 'ਚ 332 ਸੈਂਪਲਾ ਦੀ ਰਿਪੋਰਟ ਕੋਵਿਡ ਨੈਗੇਟਿਵ ਅਤੇ 2 ਕੋਵਿਡ ਪਾਜ਼ੀਟਿਵ ਆਈ ਹੈ ਬਾਕੀ ਸੈਂਪਲਾਂ ਦੀ ਰਿਪੋਰਟ ਦੇਰ ਰਾਤ ਪ੍ਰਾਪਤ ਹੋਣ ਦੀ ਸੰਭਾਵਨਾ ਹੈ।
ਪਾਜ਼ੀਟਿਵ ਕੇਸ ਬਾਰੇ ਜਾਣਕਾਰੀ ਦਿੰਦੇ ਉਹਨਾਂ ਦੱਸਿਆਂ ਕਿ ਨਾਭਾ ਸ਼ਹਿਰ ਦਾ ਰਹਿਣ ਵਾਲਾ 17 ਸਾਲਾ ਨੌਜਵਾਨ ਜੋ ਕਿ ਬਾਹਰਲੇ ਰਾਜ ਤੋਂ ਮੁੜਿਆ ਸੀ ਅਤੇ ਬਾਹਰੀ ਰਾਜ ਤੋਂ ਆਉਣ ਕਾਰਣ ਉਸ ਦਾ ਕੋਵਿਡ ਜਾਂਚ ਸਬੰਧੀ ਸੈਂਪਲ ਲਿਆ ਗਿਆ ਸੀ, ਜੋ ਕਿ ਕੋਵਿਡ ਪਾਜ਼ੀਟਿਵ ਆਇਆ ਹੈ ਇਸ ਤੋਂ ਇਲਾਵਾ ਤਹਿਸੀਲ ਮਲੇਰਕੋਟਲਾ ਜ਼ਿਲ੍ਹਾ ਸੰਗਰੂਰ ਦੀ ਰਹਿਣ ਵਾਲੀ ਇੱਕ ਔਰਤ ਜੋ ਕਿ ਨਾਭਾ ਸਿਵਲ ਹਸਪਤਾਲ ਵਿਖੇ ਆਪਣੀ ਸਿਹਤ ਜਾਂਚ ਕਰਵਾਉਣ ਆਈ ਸੀ, ਦਾ ਵੀ ਕੋਵਿਡ ਜਾਂਚ ਸੈਂਪਲ ਪਾਜ਼ੀਟਿਵ ਪਾਈ ਗਈ ਹੈ ਜਿਸ ਦੀ ਸੁਚਨਾ ਸਿਵਲ ਸਰਜਨ ਸੰਗਰੂਰ ਨੂੰ ਦੇ ਦਿੱਤੀ ਗਈ ਹੈ। ਸਿਵਲ ਸਰਜਨ ਨੇ ਦੱਸਿਆ ਕਿ ਨਾਭਾ ਦੇ ਪਾਜ਼ੀਟਿਵ ਕੇਸ ਨੂੰ ਆਈਸੋਲੇਸਨ ਫੇਸੀਲਿਟੀ ਵਿੱਚ ਸ਼ਿਫਟ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਕੰਟੈਕਟ ਟਰੇਸਿੰਗ ਵੀ ਕੀਤੀ ਜਾਵੇਗੀ।
ਉਹਨਾਂ ਤੱਸਲੀ ਪ੍ਰਗਟ ਕੀਤੀ ਕਿ ਭਾਰੀ ਮਾਤਰਾ ਵਿਚ ਸੈਂਪਲ ਲੈ ਕੇ ਟੈਸਟ ਕਰਨ ਦੇ ਬਾਵਜੂਦ ਵੀ ਲੋਕਲ ਇੰਫੈਕਸ਼ਨ ਦੇ ਕੇਸ ਨਹੀ ਮਿਲ ਰਹੇ, ਸਿਰਫ ਬਾਹਰੀ ਰਾਜਾਂ ਤੋਂ ਆ ਰਹੇ ਵਿਅਕਤੀਆਂ ਵਿਚ ਹੀ ਇਹ ਦਿੱਕਤ ਦੇਖਣ ਨੂੰ ਮਿਲ ਰਹੀ ਹੈ ਉਹਨਾਂ ਅਪੀਲ ਕੀਤੀ ਕਿ ਬਾਹਰੋ ਆ ਰਹੇ ਵਿਅਕਤੀ ਆਪਣੀ ਸੁਚਨਾ ਸਿਹਤ ਵਿਭਾਗ ਨੂੰ ਜਰੂਰ ਦੇਣ।
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਵੀ ਜ਼ਿਲ੍ਹੇ ਵਿਚ ਵੱਖ-ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਕੁੱਲ 462 ਸੈਂਪਲ ਲਏ ਗਏ ਹਨ। ਜਿਹਨਾਂ ਵਿੱਚੋਂ ਪਾਜ਼ੀਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾ ਤੋਂ ਆ ਰਹੇੇ ਯਾਤਰੀਆਂ, ਲੇਬਰ, ਫਲੂ ਲ਼ੱਛਣਾਂ ਵਾਲੇ ਮਰੀਜ, ਟੀ.ਬੀ. ਮਰੀਜ, ਸਿਹਤ ਵਿਭਾਗ ਦੇੇ ਫਰੰਟ ਲਾਈਨ ਵਰਕਰ, ਪੁਲਿਸ ਮੁਲਾਜਮ ਆਦਿ ਦੇ ਲਏ ਗਏ ਸੈਂਪਲ ਸ਼ਾਮਲ ਹਨ। ਜਿਹਨਾਂ ਦੀ ਰਿਪੋਰਟ ਕੱਲ੍ਹ ਨੂੰ ਆਵੇਗੀ। ਉਹਨਾਂ ਕਿਹਾ ਕਿ ਕੋਰੋਨਾ ਦੀ ਲੜਾਈ ਵਿਚ ਡਿਊਟੀ ਦੇ ਰਹੇ ਫਰੰਟ ਲਾਈਨ ਪੁਲਿਸ ਮੁਲਾਜਮਾਂ ਅਤੇ ਜੇਲ੍ਹ ਵਿਚ ਬੰਦ ਕੈਦੀਆਂ ਦੇ ਕੋਵਿਡ ਜਾਂਚ ਸਬੰਧੀ ਸੈਂਪਲ ਲੈਣ ਲਈ ਪੁਲਿਸ ਮਹਿਕਮੇ ਅਤੇ ਜੇਲ੍ਹ ਵਿੱਚ ਤੈਨਾਤ ਡਾਕਟਰਾਂ ਅਤੇ ਸਟਾਫ ਨੂੰ ਕੋਵਿਡ ਸਵੈਬ ਸੈਂਪਲ ਲੈਣ ਅਤੇ ਉਹਨਾਂ ਨੂੰ ਲੈਬਲ ਕਰਕੇ ਜਾਂਚ ਲਈ ਲੈਬ ਵਿਚ ਭੇਜਣ ਸਬੰਧੀ ਮਾਹਰ ਡਾਕਟਰ ਅਤੇ ਮਾਈਕਰੋਬਾਇਲੋਜਿਸਟ ਵੱਲੋ ਟਰੇਨਿੰਗ ਦਿੱਤੀ ਗਈ।
ਜ਼ਿਲ੍ਹੇ ਵਿੱਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਹੁਣ ਤੱਕ ਕੋਵਿਡ ਜਾਂਚ ਸਬੰਧੀ 6758 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿੱਚੋਂ 130 ਕੋਵਿਡ ਪਾਜ਼ੀਟਿਵ ਜੋ ਕਿ ਜ਼ਿਲਾ ਪਟਿਆਲਾ ਨਾਲ ਸਬੰਧਤ ਹਨ, 5839 ਨੈਗਟਿਵ ਅਤੇ 789 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਪਾਜ਼ੀਟਿਵ ਕੇਸਾਂ ਵਿੱਚੋਂ ਦੋ ਪਾਜ਼ੀਟਿਵ ਕੇਸ ਦੀ ਮੌਤ ਹੋ ਚੁੱਕੀ ਹੈ, 109 ਕੇਸ ਠੀਕ ਹੋ ਚੁੱਕੇ ਹਨ ਅਤੇ ਜ਼ਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 19 ਹੈ।