← ਪਿਛੇ ਪਰਤੋ
ਚੰਡੀਗੜ੍ਹ, 5 ਜੂਨ 2020 - ਸਿੱਧੂ ਮੂਸੇਵਾਲਾ ਮਾਮਲੇ 'ਚ ਸਹਿ-ਦੋਸ਼ੀ ਡੀ.ਐਸ.ਪੀ ਦੇ ਬੇਟੇ ਜੰਗਸ਼ੇਰ ਸਿੰਘ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਉਸ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰਦੇ ਹੋਏ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ । ਇਸ ਮਾਮਲੇ ਵਿਚ ਇੱਕ ਹੋਰ ਵਿਅਕਤੀ ਨੇ ਵੀ ਹਾਈਕੋਰਟ ਪਾਸੋਂ ਦਖ਼ਲ ਦੀ ਮੰਗ ਕੀਤੀ ਹੈ, ਜਿਸ ਨੇ ਜੰਗਸ਼ੇਰ ਦੀ ਜ਼ਮਾਨਤ ਦਾ ਵਿਰੋਧ ਕੀਤਾ ਸੀ, ਪਰ ਹਾਈਕੋਰਟ ਨੇ ਉਸ ਨੂੰ ਅਰਜ਼ੀ ਦੇਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਜੰਗਸ਼ੇਰ ਸਿੰਘ ਨੇ ਧਨੌਲਾ ਫਾਇਰਿੰਗ ਮਾਮਲੇ 'ਚ ਅਗਾਊਂ ਜ਼ਮਾਨਤ ਲਈ ਹਾਈਕੋਰਟ ਦਾ ਰੁਖ ਕੀਤਾ ਸੀ।
Total Responses : 108