ਪਰਵਿੰਦਰ ਸਿੰਘ ਕੰਧਾਰੀ
- ਪਿੰਡ ਸਿਰਸੜੀ ਦੀ 24 ਸਾਲਾ ਗਰਭਵਤੀ ਔਰਤ ਨਾਲ ਜਿਲ੍ਹੇ ਵਿੱਚ ਹੋਏ 5 ਐਕਟਿਵ ਕੇਸ
- ਮਿਸ਼ਨ ਫ਼ਤਿਹ ਦੀ ਕਾਮਯਾਬੀ ਲਈ ਵੱਧ ਤੋਂ ਵੱਧ ਸੈਂਪਲਿਗ/ਟੈਸਟਿੰਗ ਜਾਰੀ
ਫਰੀਦਕੋਟ, 5 ਜੂਨ 2020 - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਵਿੱਚ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਸ਼ੁਰੂ ਕੀਤੇ ਮਿਸ਼ਨ ਫਤਿਹ ਤਹਿਤ ਸਿਹਤ ਵਿਭਾਗ ਫਰੀਦਕੋਟ ਵੱਲੋਂ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ।
ਸਿਵਲ ਸਰਜਨ ਫਰੀਦਕੋਟ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜ ਤੱਕ 5396 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ। ਜਿੰਨਾਂ ਵਿੱਚੋਂ 258 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ। ਪ਼੍ਰਾਪਤ ਨਤੀਜਿਆਂ ਵਿੱਚ 4983 ਰਿਪੋਰਟਾਂ ਨੈਗੇਟਿਵ ਆਈਆਂ ਹਨ।ਪ੍ਰਾ ਪਤ ਨਤੀਜਿਆਂ ਵਿੱਚ ਫਰੀਦਕੋਟ ‘ਚ 1 ਹੋਰ ਕੋਰੋਨਾ ਪਾਜ਼ੀਟਿਵ ਕੇਸ ਪਿੰਡ ਸਿਰਸੜੀ ਦੀ 24 ਸਾਲਾ ਗਰਭਵਤੀ ਔਰਤ ਗੁਰਪ੍ਰੀਤ ਕੌਰ ਦਾ ਆਇਆ ਹੈ ਹੁਣ ਜ਼ਿਲ੍ਹੇ ਵਿੱਚ 5 ਐਕਟਿਵ ਕੇਸ ਹੋ ਗਏ ਹਨ। ਜੋ ਸਥਾਨਕ ਗੁਰੁ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਹਨ।
ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਕੋਟਕਪੂਰਾ,ਜੈਤੋ,ਬਾਜਾਖਾਨਾ,ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਫਲੂ ਕਾਰਨਰ ਵਿਖੇ ਸੈਂਪਲ ਇਕੱਤਰ ਕਰਕੇ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ।ਉਨਾਂ ਦੱਸਿਆ ਕਿ ਫਰੰਟ ਲਾਈਨ ਤੇ ਸੇਵਾਵਾ ਨਿਭਾ ਰਹੇ ਪੁਲਿਸ ਵਿਭਾਗ ਦੇ ਅਧਿਕਾਰੀ-ਕਰਮਚਾਰੀ,ਸਿਹਤ ਵਿਭਾਗ ਦੇ ਸਟਾਫ ਮੈਂਬਰ,ਆਸ਼ਾ ਵਰਕਰ,ਗਰਭਵਤੀ ਔਰਤਾ,ਹਾਲ ਹੀ ਵਿੱਚ ਬਾਹਰਲੇ ਸੂਬਿਆਂ ਤੇ ਵਿਦੇਸ਼ਾਂ ਤੋਂ ਆਏ ਵਿਅਕਤੀਆਂ ਦੇ ਸੈਂਪਲ ਇਕੱਤਰ ਕਰਕੇ ਲੈਬ ਵਿੱਚ ਭੇਜੇ ਜਾ ਰਹੇ ਹਨ।ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਭਰ ਵਿੱਚ ਕੋਰੋਨਾ ਮਹਾਂਮਾਰੀ ਨੂੰ ਕਾਬੂ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ,ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੀਆਂ ਹਨ ਤਾਂ ਜੋ ਮਿਸ਼ਨ ਫ਼ਤਿਹ ਨੂੰ ਪੂਰੀ ਤਰਾਂ ਕਾਮਯਾਬ ਕੀਤਾ ਜਾ ਸਕੇ।
ਕੋਵਿਡ-19 ਦੇ ਜ਼ਿਲ੍ਹਾ ਨੋਡਲ ਅਫਸਰ ਡਾ.ਮਨਜੀਤ ਕਿ਼੍ਰਸ਼ਨ ਭੱਲਾ ਨੇ ਮੀਡੀਆ ਅਫਸਰ ਡਾ.ਪ਼੍ਰਭਦੀਪ ਸਿੰਘ ਚਾਵਲਾ ਨੂੰ ਜਾਗਰੂਕਤਾ ਗਤੀਵਿਧੀਆਂ ਜਾਰੀ ਰੱਖਣ ਲਈ ਹਦਾਇਤ ਕੀਤੀ ਤਾਂ ਜੋ ਕੋਰੋਨਾ ਸੈਂਪਲਿਗ ਸਬੰਧੀ ਝੂਠੀਆਂ ਅਫਵਾਹਾਂ ਨੂੰ ਦੂਰ ਕਰਕੇ ਲੋਕਾਂ ਨੂੰ ਸੈਂਪਲਿਗ ਪ੍ਰਕਿਰਿਆ ਸਬੰਧੀ ਸਹੀ ਜਾਣਕਾਰੀ ਪਹੁੰਚਾਈ ਜਾ ਸਕੇ। ਉਨਾਂ ਕਿਹਾ ਕਿ ਫਰੰਟ ਲਈਨ ਤੇ ਸੇਵਾਵਾਂ ਨਿਭਾ ਰਹੀਆਂ ਆਸ਼ਾ ਵਰਕਰ,ਸਿਹਤ ਵਿਭਾਗ ਦਾ ਸਟਾਫ,ਪੁਲਿਸ ਵਿਭਾਗ ਦੇ ਸਟਾਫ ਮੈਂਬਰਾਂ ਅਤੇ ਗਰਭਵਤੀ ਔਰਤਾਂ ਦੀ ਸਕਰੀਨਿਗ ਕਰਕੇ ਖੰਘ,ਜ਼ੁਕਾਮ,ਬੁਖਾਰ ਜਾਂ ਫਲੂ ਵਰਗੇ ਲੱਛਣ ਵਾਲਿਆਂ ਦੇ ਸੈਂਪਲ ਇਕੱਤਰ ਕਰਨ ਸਬੰਧੀ ਵੀ ਜ਼ਿਲ੍ਹੇ ਦੇ ਫਲੂ ਕਾਰਨਰ ਦੇ ਇੰਚਾਰਜਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਜਿਨ੍ਹਾਂ ਵਿਅਕਤੀਆਂ ਨੂੰ ਫਲੂ ਦੇ ਲੱਛਣ ਨਾ ਵੀ ਹੋਣ ਜੇ ਉਹ ਕੋਰੋਨਾ ਦਾ ਸ਼ੱਕ ਦੂਰ ਕਰਨਾ ਚਹੁੰਦੇ ਹਨ ਤਾਂ ਉਹ ਨੇੜੇ ਦੇ ਫਲੂ ਕਾਰਨਰ ਤੇ ਸੈਂਪਲ ਦੇ ਸਕਦੇ ਹਨ।ਜ਼ਿਲ੍ਹਾ ਐਪੇਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਅਨੀਤਾ ਚੌਹਾਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਾਜ਼ੀਟਿਵ ਆਏ ਕੇਸਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਵਿਭਾਗ ਦੀ ਟੀਮ ਵੱਲੋਂ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਜਲਦੀ ਤੋਂ ਜਲਦੀ ਉਨਾਂ ਨੂੰ ਇਕਾਂਤਵਾਸ ਕਰਕੇ ਉਨਾਂ ਦਾ ਕੋਰੋਨਾ ਸੈਂਪਲ ਇਕੱਤਰ ਕਰ ਲੈਬ ਵਿੱਚ ਭੇਜਿਆ ਜਾ ਸਕੇ।