ਅਸ਼ੋਕ ਵਰਮਾ
ਬਠਿੰਡਾ, 6 ਜੂਨ 2020 - ਬਠਿੰਡਾ ਜ਼ਿਲ੍ਹੇ ਦੀ ਮੌੜ ਤਹਿਸੀਲ ਵਿੱਚ ਇੱਕ ਵਿਅਕਤੀ ਦੀ ਕੋਵਿਡ 19 ਦੀ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਨਾਲ ਹੁਣ ਜ਼ਿਲ੍ਹੇ ਵਿੱਚ ਕੋਰੋਨਾ ਨਾਲ ਲੜਾਈ ਲੜ ਰਹੇ ਲੋਕਾਂ ਦੀ ਗਿਣਤੀ 11 ਹੋ ਗਈ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਬਾਲਗ ਵਿਅਕਤੀ ਹੈ ਜੋ ਕਿ ਦਿੱਲੀ ਤੋਂ ਪਰਤਿਆ ਸੀ। ਜ਼ਿਲ੍ਹੇ ਵਿਚ ਆਉਣ ਤੋਂ ਲੈ ਕੇ ਉਹ ਹੋਮ ਕੁਆਰਨਟਾਈਨ ਵਿਚ ਸੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਅੱਜ 142 ਨੈਗੇਟਿਵ ਰਿਪੋਰਟਾਂ ਵੀ ਪ੍ਰਾਪਤ ਹੋਈਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਕੁੱਲ 61 ਲੋਕਾਂ ਦੀ ਕਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਜਿੰਨ੍ਹਾਂ ਵਿਚੋਂ 50 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਅਤੇ 11 ਡਾਕਟਰੀ ਦੇਖਰੇਖ ਹੇਠ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਰ ਤੋਂ ਬਾਹਰ ਨਿਕਲਦੇ ਸਮੇਂ ਸਾਰੀਆਂ ਸਾਵਧਾਨੀਆਂ ਦਾ ਪਾਲਣ ਕਰਨ। ਉਨ੍ਹਾਂ ਨੇ ਕਿਫਾ ਕਿ ਜਨਤਕ ਥਾਂਵਾਂ ਤੇ ਦੂਸਰੇ ਵਿਅਕਤੀਆਂ ਦੀ ਸਿਹਤ ਸਥਿਤੀ ਦਾ ਅੰਦਾਜਾ ਨਹੀਂ ਲਗਾਇਆ ਜਾ ਸਕਦਾ ਹੈ।ਇਸ ਲਈ ਜਨਤਕ ਥਾਂਵਾਂ ਤੇ ਮਾਸਕ ਲਾਜਮੀ ਪਾ ਕੇ ਰੱਖੋ ਅਤੇ ਇਕ ਦੂਜੇ ਤੋਂ 6 ਫੁੱਟ ਦੀ ਦੂਰੀ ਰੱਖੋ। ਬੱਚਿਆਂ ਤੇ ਬਜ਼ੁਰਗਾਂ ਨੂੰ ਘਰ ਤੋਂ ਨਾ ਨਿਕਲਣ ਦੀ ਸਲਾਹ ਹੈ।