ਸੰਜੀਵ ਸੂਦ
ਲੁਧਿਆਣਾ, 6 ਜੂਨ 2020 - ਅਪ੍ਰੇੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਪੂਰੇ ਪੰਜਾਬ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਅੱਜ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਗੋਸ਼ਾ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ। ਇਸ ਦੌਰਾਨ ਗੁਰਦੀਪ ਗੋਸ਼ਾ ਅਤੇ ਪੁਲਿਸ ਮੁਲਾਜ਼ਮਾਂ ਦੀ ਆਪਸ 'ਚ ਝੜਪ ਵੀ ਹੋ ਗਈ, ਕਿਉਂਕਿ ਜਦੋਂ ਗੋਸ਼ਾ ਨੇ ਗ੍ਰਿਫਤਾਰੀ ਦਾ ਕਾਰਨ ਪੁੱਛਿਆ ਤਾਂ ਕਾਰਨ ਦੱਸਣ ਦੀ ਥਾਂ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਜਦੋਂ ਮੀਡੀਆ ਕਰਮਚਾਰੀ ਥਾਣੇ ਪਹੁੰਚੇ ਤਾਂ ਐਸ.ਐਚ.ਓ ਨੇ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਇਸ ਬਾਰੇ ਉੱਚ ਅਧਿਕਾਰੀ ਹੀ ਦੱਸ ਸਕਦੇ ਹਨ।
ਅੱਜ ਸਾਕਾ ਨੀਤਾ ਤਾਰਾ ਦੀ ਬਰਸੀ ਮੌਕੇ ਲੁਧਿਆਣਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਮੀਡੀਆ ਨਾਲ ਸਾਕਾ ਨੀਲਾ ਤਾਰਾ ਬਾਰੇ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਹੀ ਪੁਲਿਸ ਨੇ ਗੋਸ਼ਾ ਨੂੰ ਹਿਰਾਸਤ 'ਚ ਲੈ ਲਿਆ। ਗੋਸਾ ਨੇ ਕਿਹਾ ਕਿ ਪੰਜਾਬ 'ਚ ਸੱਤਾਧਾਰੀ ਪਾਰਟੀ ਕਾਂਗਰਸ ਲੋਕਾਂ 'ਤੇ ਅੱਤਿਆਚਾਰ ਕਰ ਰਹੀ ਹੈ, ਪਰ ਉਹ ਅਜਿਹਾ ਨਹੀਂ ਕਰਨ ਦੇਣਗੇ। ਉਨ੍ਹਾਂ ਕਿਹਾ ਕਿ ਕਾਂਗਰਸੀ ਲੀਡਰ ਚੈਨਲਾਂ 'ਤੇ ਵੀ ਬੈਨ ਲਵਾ ਰਹੇ ਹਨ।
ਦੂਜੇ ਪਾਸੇ ਕਦੋਂ ਜਦੋਂ ਮੀਡੀਆ ਕਰਮਚਾਰੀ ਥਾਣੇ ਪਹੁੰਚੇ ਤਾਂ ਐਸ.ਐਚ.ਓ ਨੇ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ ਕੇਵਲ ਉੱਚ ਅਧਿਕਾਰੀ ਹੀ ਦੱਸ ਸਕਦੇ ਹਨ ਕਿ ਮਾਮਲਾ ਕੀ ਹੈ, ਉਹ ਜਲਦ ਹੀ ਮੀਡੀਆ ਨੂੰ ਦੱਸਣਗੇ।