← ਪਿਛੇ ਪਰਤੋ
ਅਸੋਕ ਵਰਮਾ
ਬਠਿੰਡਾ, 6 ਜੂਨ 2020 - ਸੀਨੀਅਰ ਮੈਡੀਕਲ ਅਫਸਰ ਡਾ.ਗੁਰਜੀਤ ਸਿੰਘ ਤਲਵੰਡੀ ਸਾਬੋ ਦੀ ਅਗਵਾਈ ਹੇਠ ਤਲਵੰਡੀ ਸਾਬੋ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਹਰਵਿੰਦਰ ਸਿੰਘ ਬਲਾਕ ਐਜੂਕੇਟਰ ਨੇ ਦੱਸਿਆ ਕਿ ਵਾਤਾਵਰਣ ਨੂੰ ਬਚਾਉਣ ਲਈ ਹਰ ਸਾਲ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਖੇਤੀ ਵਿੱਚ ਵੀ ਘਟ ਤੋਂ ਘਟ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਨਦੀਆਂ ਨਹਿਰਾਂ ਦੇ ਪਾਣੀ ਵਿੱਚ ਕਚਰਾ, ਪੋਲੀਥੀਨ ਆਦਿ ਨਾ ਸੁੱਟਿਆ ਜਾਵੇ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਨੇ ਕੋਰੋਨਾ ਦੀ ਮਹਾਂਮਾਰੀ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਪੌਦਿਆਂ ਦੀ ਦੇਖ ਭਾਲ ਵੀ ਕੀਤੀ ਗਈ।
Total Responses : 267