ਅਸ਼ੋਕ ਵਰਮਾ
ਮਾਨਸਾ, 6 ਜੂਨ 2020 - ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 6 ਮੁਕੱਦਮੇ ਦਰਜ ਕੀਤੇ ਹਨ। ਜਿਨ੍ਹਾਂ ਤੋਂ 68 ਨਸ਼ੀਲੀਆਂ ਗੋਲੀਆਂ, 340 ਲੀਟਰ ਲਾਹਣ ਅਤੇ 509 ਬੋਤਲਾਂ ਸ਼ਰਾਬ ਸਮੇਤ ਕਾਰ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ।
ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣਾ ਭੀਖੀ ਦੀ ਪੁਲਿਸ ਨੇ ਹਰਨਾਮ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਤਕੀਪੁਰ (ਸੰਗਰੂਰ) ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ 68 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਦੋਸ਼ੀ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਰਾਜਿੰਦਰ ਸਿੰਘ ਉਰਫ ਕੇਸਰ ਪੁੱਤਰ ਮੇਘਾ ਸਿੰਘ ਵਾਸੀ ਬਰੇਟਾ ਨੂੰ ਕਾਰ ਆਈਕੋਨ ਸਮੇਤ ਕਾਬੂ ਕਰਕੇ 240 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਹੋਣ ਤੇ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰਵਾਇਆ ਗਿਆ ਹੈ।
ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਲੀਲਾ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਜੰਟਾ ਸਿਘ ਪੁੱਤਰ ਜੋਰਾ ਸਿੰਘ ਵਾਸੀਆਨ ਭੈਣੀਬਾਘਾ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ ਅਤੇ ਪੁਲਿਸ ਪਾਰਟੀ ਨੇ ਰੇਡ ਕਰਕੇ ਲੀਲਾ ਸਿੰਘ ਨੂੰ ਮੌਕਾ ਤੇ ਕਾਬੂ ਕਰਕੇ 240 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਬਰਾਮਦ ਕੀਤੀਆਂ, ਪਰ ਜੰਟਾ ਸਿੰਘ ਦੀ ਗ੍ਰਿਫਤਾਰੀ ਬਾਕੀ ਹੈ।
ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਦੇਸਾ ਸਿੰਘ ਪੁੱਤਰ ਜਗਤਾਰ ਸਿਘ ਵਾਸੀ ਆਹਲੂਪੁਰ ਨੂੰ ਕਾਬੂ ਕਰਕੇ 300 ਲੀਟਰ ਲਾਹਣ ਅਤੇ 20 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਹੈਪੀ ਸਿਘ ਪੁੱਤਰ ਗੁਰਦਿਆਲ ਸਿੰਘ ਵਾਸੀ ਦਸੌਧੀਆ ਨੂੰ ਗਿ੍ਰਫਤਾਰ ਕਰਨ ਉਪਰੰਤ 40 ਲੀਟਰ ਲਾਹਣ ਬਰਾਮਦ ਕੀਤਾ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਹੀ ਜਸਵਿੰਦਰ ਕੌਰ ਪਤਨੀ ਗੁਰਮੇਲ ਸਿੰਘ ਵਾਸੀ ਖੋਖਰ ਕਲਾਂ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀਆਂ ਹਨ। ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।