ਹਰੀਸ਼ ਕਾਲੜਾ
- ਮਿਸ਼ਨ ਫਤਿਹ ਨੂੰ ਕਾਮਯਾਬ ਬਣਾਉਣ ਲਈ ਥਾਵਾਂ ਤੇ ਥੁੱਕਣ ਵਾਲੇ 180 ਲੋਕਾਂ ਦੇ ਕੱਟੇ ਚਲਾਨ
ਰੂਪਨਗਰ, 06 ਜੂਨ 2020 - ਰੂਪਨਗਰ ਵਿੱਚ ਪੰਜਾਬ ਪੁਲਿਸ ਵੱਲੋਂ ਅੱਜ ਤੱਕ ਜਿਲ੍ਹੇ ਅੰਦਰ ਮਿਸ਼ਨ ਫਤਿਹ ਤਹਿਤ ਬਿਨਾਂ ਮਾਸਕ ਤੋਂ ਬਾਹਰ ਘੁਮਣ ਵਾਲੇ 964 ਲੋਕਾਂ ਦੇ ਚਲਾਨ ਕੱਟੇ ਗਏ ਹਨ ਅਤੇ ਜਨਤਕ ਸਥਾਨਾਂ ਤੇ ਥੁੱਕਣ ਵਾਲੇ 180 ਲੋਕਾਂ ਦੇ ਚਲਾਨ ਕੱਟੇ ਗਏ ।ਇਹ ਪ੍ਰਗਟਾਵਾ ਐਸ.ਐਸ.ਪੀ. ਸਵਪਨ ਸ਼ਰਮਾ ਨੇ ਕੀਤਾ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਆਦੇਸ਼ਾਂ ਅਨੁਸਾਰ ਪਿਛਲੇ ਹਫਤੇ ਦੋਰਾਨ ਆਦੇਸ ਜਾਰੀ ਕੀਤੇ ਗਏ ਸਨ ਕਿ ਬਿਨਾਂ ਮਾਸਕ ਤੋਂ ਘਰੋਂ ਨਿਕਲਣ ਵਾਲੇ ਵਿਅਕਤੀ ਦਾ ਪ੍ਰਤੀ ਵਿਅਕਤੀ 200 ਰੁਪਏ ਅਤੇ ਜਨਤਕ ਥਾਵਾਂ ਤੇ ਥੁੱਕਣ ਵਾਲੇ ਵਿਅਕਤੀ ਦਾ 100 ਰੁਪਏ ਦਾ ਚਲਾਨ ਅਤੇ ਘਰਾਂ ਵਿੱਚ ਏਕਾਂਤਵਾਸ ਵਿੱਚ ਰੱਖੇ ਗਏ ਲੋਕਾਂ ਵਿੱਚੋਂ ਅਗਰ ਕੋਈ ਵਿਅਕਤੀ ਨਿਯਮਾਂ ਦੀ ਉਲੰਘਣਾ ਕਰ ਕੇ ਬਾਹਰ ਘੁਮਦਿਆਂ ਪਾਇਆ ਗਿਆ ਤਾਂ ਉਸ ਵਿਅਕਤੀ ਦਾ 500 ਰੁਪਏ ਦਾ ਚਲਾਨ ਕੱਟਿਆ ਜਾਵੇਗਾ।
ਇਨ੍ਹਾਂ ਆਦੇਸ਼ਾਂ ਵਿੱਚ ਸੋਧ ਕਰਦਿਆਂ ਹੁਣ ਪੰਜਾਬ ਸਰਕਾਰ ਵੱਲੋਂ ਨਵੇਂ ਆਦੇਸ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਕਰੋਨਾ ਮਹਾਂਮਾਰੀ ਨੂੰ ਠੱਲ ਪਾਉਣ ਲਈ ਬਿਨਾ ਮਾਸਕ ਤੋਂ ਬਾਹਰ ਘੁਮਣ ਵਾਲੇ ਅਤੇ ਜਨਤਕ ਸਥਾਨਾਂ ਤੇ ਥੁੱਕਣ ਵਾਲੇ ਵਿਅਕਤੀ ਨੂੰ 500 ਰੁਪਏ ਦਾ ਜੁਰਮਾਨਾ ਅਤੇ ਏਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 2000 ਰੁਪਏ ਦਾ ਜੁਰਮਾਨਾ ਕਰਨ ਦੇ ਆਦੇਸ ਜਾਰੀ ਕੀਤੇ ਗਏ ਹਨ।
ਹੋਰ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਨੇ ਦੱਸਿਆ ਕਿ ਹੁਣ ਤੱਕ ਜਿਲਾ ਪੁਲਿਸ ਵੱਲੋਂ ਬਿਨਾਂ ਮਾਸਕ ਤੋਂ ਘਰੋਂ ਨਿਕਲਣ ਵਾਲੇ 964 ਲੋਕਾਂ ਦੇ ਚਲਾਨ ਕੱਟ ਕੇ 2, 16, 000 ਦੇ ਕਰੀਬ ਦੀ ਰਾਸ਼ੀ ਦਾ ਜੁਰਮਾਨੇ ਵਜੋਂ ਅਤੇ ਜਨਤੱਕ ਸਥਾਨਾਂ ਤੇ ਥੁੱਕਣ ਵਾਲੇ 180 ਲੋਕਾਂ ਦੇ ਚਲਾਨ ਕੱਟ ਕੇ 18000 ਹਜਾਰ ਰੁਪਏ ਦੀ ਰਾਸ਼ੀ ਜੁਰਮਾਨੇ ਦੇ ਤੋਰ ਤੇ ਪ੍ਰਾਪਤ ਕੀਤੀ ਗਈ। ਪਿਛਲੇ ਕਰੀਬ 2 ਮਹੀਨੇ ਤੋਂ ਕਰੋਨਾ ਵਾਈਰਸ ਕੋਵਿਡ 19 ਦੇ ਵਿਸਥਾਰ ਦੇ ਚਲਦਿਆਂ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਹਰੇਕ ਨਾਗਰਿਕ ਨੇ ਆਪਣਾ ਸਹਿਯੋਗ ਦਿੱਤਾ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦਾ ਖਤਰਾ ਅਜੇ ਵੀ ਦੁਨੀਆ 'ਤੇ ਬਣਿਆ ਹੋਇਆ ਹੈ ਅਤੇ ਇਸ ਸਮੇਂ ਜਰੂਰਤ ਹੈ ਕਿ ਅਸੀਂ ਨਿਯਮਾਂ ਦੀ ਪਾਲਣਾ ਕਰੀਏ।
ਮਿਸ਼ਨ ਫਤਿਹ ਤਹਿਤ ਜਿਲਾ ਪ੍ਰਸਾਸਨ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆ ਜਾ ਰਹੀਆਂ ਗਾਈਡਲਾਈਨ ਦੀ ਪਾਲਣਾ ਕਰੀਏ ਤਾਂ ਹੀ ਅਸੀਂ ਕਰੋਨਾ ਬੀਮਾਰੀ ਤੋਂ ਬਚ ਕੇ ਫਤਿਹ ਹਾਸਿਲ ਕੀਤੀ ਜਾਵੇ। ਉਨਾਂ ਕਿਹਾ ਕਿ ਜਿਲਾ ਦੇ ਲੋਕਾਂ ਨੂੰ ਅਪੀਲ ਹੈ ਕਿ ਘਰਾਂ ਤੋਂ ਨਿਕਲਣ ਲੱਗਿਆਂ ਮਾਸਕ ਜਰੂਰ ਪਾਓ ਅਤੇ ਸੋਸਲ ਡਿਸਟੈਂਸ ਬਣਾਈ ਰੱਖੋ।ਜਿਕਰਯੋਗ ਹੈ ਕਿ ਕਰੋਨਾ ਵਾਈਰਸ ਦੇ ਵਿਸਥਾਰ ਤੇ ਕੰਟਰੋਲ ਕਰਨ ਦੇ ਲਈ ਸੋਸਲ ਡਿਸਟੈਂਸ ਅਤੇ ਮਾਸਕ ਆਦਿ ਦਾ ਪ੍ਰਯੋਗ ਬਹੁਤ ਜਰੂਰੀ ਹੈ ਪੰਜਾਬ ਸਰਕਾਰ ਵੱਲੋਂ ਦਿੱਤੇ ਆਦੇਸਾਂ ਅਨੁਸਾਰ ਪੁਲਿਸ ਪ੍ਰਸਾਸਨ ਨੂੰ ਵੀ ਇਨਾਂ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਾਉਂਣ ਦੇ ਆਦੇਸ ਦਿੱਤੇ ਗਏ ਹਨ ਅਤੇ ਆਉਂਣ ਵਾਲੇ ਦਿਨਾਂ ਦੋਰਾਨ ਇਨਾਂ ਨਿਯਮਾਂ ਦੀ ਹੋਰ ਵੀ ਸਖਤੀ ਨਾਲ ਪਾਲਣਾ ਕੀਤੀ ਜਾਣੀ ਹੈ। ਸਾਨੂੰ ਚਾਹੀਦਾ ਹੈ ਕਿ ਉਪਰੋਕਤ ਨਿਯਮਾਂ ਨੂੰ ਧਿਆਨ ਵਿੱਚ ਰੱਖੀਏ, ਇਨਾਂ ਦੀ ਪਾਲਣਾ ਕਰੀਏ ਅਤੇ ਇਸ ਮਹਾਂਮਾਰੀ ਤੋਂ ਬਚ ਤੰਦਰੁਸਤ ਹੋ ਫਤਿਹ ਹਾਸਿਲ ਕਰੀਏ।