ਜੀ ਐਸ ਪੰਨੂ
- ਬਾਹਰੀ ਰਾਜਾਂ ਤੋਂ ਆਉਣ ਵਾਲੇ ਵਿਅਕਤੀ ਆਪਣੀ ਸੁਚਨਾ ਸਿਹਤ ਵਿਭਾਗ ਨੂੰ ਜਰੂਰ ਦੇਣ
ਪਟਿਆਲਾ, 6 ਜੂਨ 2020 - ਜ਼ਿਲ੍ਹੇ ਵਿਚ ਸੱਤ ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਇਹ ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਭੇਜੇ ਸੈਂਪਲਾ ਵਿਚੋਂ 451 ਸੈਂਪਲਾ ਦੀ ਪ੍ਰਾਪਤ ਹੋਈ ਰਿਪੋਰਟ ਵਿੱਚੋਂ 443 ਸੈਂਪਲਾ ਦੀ ਰਿਪੋਰਟ ਕੋਵਿਡ ਨੈਗੇਟਿਵ ਅਤੇ 8 ਕੋਵਿਡ ਪਾਜ਼ੀਟਿਵ ਆਏ ਹਨ। ਜਿਹਨਾਂ ਵਿਚੋਂ ਸੱਤ ਜਿਲ੍ਹਾ ਪਟਿਆਲਾ ਅਤੇ ਇੱਕ ਜਿਲ੍ਹਾ ਸੰਗਰੂਰ ਨਾਲ ਸਬੰਧਤ ਹੈ।
ਪਾਜ਼ੀਟਿਵ ਕੇਸਾਂ ਬਾਰੇ ਜਾਣਕਾਰੀ ਦਿੰਦੇ ਉਹਨਾਂ ਦੱਸਿਆਂ ਕਿ ਰਾਜਪੂਰਾ ਦੇ ਭਾਈ ਮਤੀ ਦਾਸ ਗੁਰਦੁਆਰਾ ਕੋਲ ਰਹਿਣ ਵਾਲਾ ਇੱਕ ਪੰਜ ਮੈਂਬਰੀ ਪਰਿਵਾਰ ਜੋ ਕਿ ਚੋਰੀ ਛਿਪੇ ਕੁੱਝ ਦਿਨ ਪਹਿਲਾ ਦਿੱਲੀ ਤੋਂ ਵਾਪਸ ਰਾਜਪੂਰਾ ਪਰਤੇ ਸਨ, ਦੇ ਬਾਹਰੀ ਰਾਜਾਂ ਤੋਂ ਆਉਣ ਕਾਰਨ ਕੋਰੋਨਾ ਜਾਂਚ ਸਬੰਧੀ ਸੈਂਪਲ ਲਏ ਗਏ ਸਨ, ਜੋ ਕਿ ਪੰਜੇ ਹੀ ਕੋਵਿਡ ਪਾਜ਼ੀਟਿਵ ਆਏ ਹਨ। ਪੁਰਾਨਾ ਰਾਜਪੁਰਾ ਦਾ ਰਹਿਣ ਵਾਲਾ ਹੀ ਇੱਕ 42 ਸਾਲਾ ਵਿਅਕਤੀ ਜੋ ਕਿ ਵਿਦੇਸ਼ ਤੋਂ ਆਉਣ ਕਾਰਣ ਬਹਾਦਰਗੜ ਵਿਖੇ ਗੁਰਦੁਆਰਾ ਸਾਹਿਬ ਵਿਖੇ ਏਕਾਂਤਵਾਸ ਵਿਚ ਰਹਿ ਰਿਹਾ ਸੀ, ਦੀ ਵੀ ਕੋਵਿਡ ਜਾਂਚ ਪਾਜ਼ੀਟਿਵ ਪਾਈ ਗਈ ਹੈ।
ਇਸ ਤੋਂ ਇਲਾਵਾ ਬਲਾਕ ਪਾਤੜਾਂ ਦੇ ਪਿੰਡ ਸ਼ੇਰਗੜ੍ਹ ਦਾ ਰਹਿਣ ਵਾਲਾ 26 ਸਾਲਾ ਨੌਜਵਾਨ ਜੋ ਕਿ ਬਾਹਰੀ ਰਾਜ ਤੋਂ ਆਇਆ ਸੀ ਦੀ ਵੀ ਕੋਵਿਡ ਜਾਂਚ ਸੈਂਪਲ ਰਿਪੋਰਟ ਪਾਜ਼ੀਟਿਵ ਆਈ ਹੈ। ਸੰਗਰੂਰ ਜਿਲ੍ਹੇ ਨਾਲ ਸਬੰਧਤ ਮਲੇਰਕੋਟਲਾ ਦਾ ਰਹਿਣ ਵਾਲਾ 70 ਸਾਲਾ ਬਜ਼ੁਰਗ ਜੋ ਕਿ ਕਿਸੇ ਬਿਮਾਰੀ ਕਾਰਨ ਪਟਿਆਲਾ ਵਿਖੇ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਲਈ ਆਇਆ ਸੀ ਅਤੇ ਉਸ ਦਾ ਕੋਵਿਡ ਜਾਂਚ ਸਬੰਧੀ ਲਿਆ ਸੈਂਪਲ ਕੋਵਿਡ ਪਾਜ਼ੀਟਿਵ ਪਾਇਆ ਗਿਆ ਹੈ। ਜਿਸ ਦੀ ਸੁਚਨਾ ਸਿਵਲ ਸਰਜਨ ਸੰਗਰੂਰ ਨੂੰ ਦੇ ਦਿੱਤੀ ਗਈ ਹੈ।
ਸਿਵਲ ਸਰਜਨ ਡਾ. ਮਲਹੋਤਰਾ ਨੇਂ ਦੱਸਿਆਂ ਕਿ ਪਾਜ਼ੀਟਿਵ ਆਏ ਇਹਨਾਂ ਸਾਰੇ ਵਿਅਕਤੀਆਂ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਸਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੇ ਕੰਟੈਕਟ ਟਰੇਸਿੰਗ ਕਰਕੇ ਉਹਨਾਂ ਦੇ ਵੀ ਕੋਵਿਡ ਜਾਂਚ ਸਬੰਧੀ ਸੈਂਪਲ ਲਏ ਜਾਣਗੇ। ਉਹਨਾਂ ਦੱਸਿਆਂ ਕਿ ਪਾਜ਼ੀਟਿਵ ਆਏ ਜਿਆਦਾਤਰ ਵਿਅਕਤੀ ਬਾਹਰੀ ਰਾਜਾਂ ਤੋਂ ਜਾਂ ਵਿਦੇਸ਼ਾ ਤੋਂ ਆਉਣ ਦੀ ਹਿਸਟਰੀ ਨਾਲ ਸਬੰਧਤ ਹਨ, ਇਸ ਲਈ ਉਹਨਾਂ ਬਾਹਰੀ ਰਾਜਾਂ ਤੋਂ ਜਿਲ੍ਹੇ ਵਿਚ ਆ ਰਹੇ ਯਾਤਰੂਆਂ ਨੂੰ ਅਪੀਲ ਕੀਤੀ ਕਿ ਉਹ ਚਾਹੇ ਕਿਸੇ ਵੀ ਸਾਧਨ ਰਾਹੀ ਆਪਣੇ ਘਰ ਆ ਰਹੇ ਹਨ ਤਾਂ ਉਹ ਆਪਣੀ ਸੁਚਨਾ ਜ਼ਿਲ੍ਹਾ ਸਿਹਤ ਵਿਭਾਗ ਦੇ ਕੰਟਰੋਲ ਰੂਮ ਨੰਬਰ 0175-5128793 ਜਾਂ 0175-5127793 ਤੇਂ ਜਰੂਰ ਦੇਣ ਤਾ ਜੋ ਸਿਹਤ ਵਿਭਾਗ ਦੀਆਂ ਟੀਮਾਂ ਵੱਲ ਉਹਨਾਂ ਨੂੰ ਕੁਆਰਨਟੀਨ ਕਰਕੇ ਸਕਰੀਨਿੰਗ ਕੀਤੀ ਜਾ ਸਕੇ ਅਤੇ ਗਾਈਡਲਾਈਨਜ ਅਨੁਸਾਰ ਉਹਨਾਂ ਦੀ ਕੋਵਿਡ ਸਬੰਧੀ ਸੈਂਪਲਿੰਗ ਕੀਤੀ ਜਾ ਸਕੇ।
ਉਹਨਾਂ ਦੱਸਿਆਂ ਕਿ ਮਿਸ਼ਨ ਫਤਿਹ ਤਹਿਤ ਅੱਜ ਚਾਰ ਹੋਰ ਵਿਅਕਤੀ ਜਿਹਨਾਂ ਵਿਚੋ ਤਿੰਨ ਰਾਜਪੁਰਾ ਅਤੇ ਇੱਕ ਪਟਿਆਲਾ ਨਾਲ ਸਬੰਧਤ ਹੈ, ਨੂੰ ਵੀ ਕੋਰੋਨਾ ਤੋਂ ਠੀਕ ਹੋਣ ਅਤੇ ਗਾਈਡਲਾਈਨ ਅਨੁਸਾਰ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਇਸ ਤਰ੍ਹਾਂ ਹੁਣ ਤੱਕ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 113 ਹੋ ਗਈ ਹੈ। ਡਾ. ਮਲਹੋਤਰਾ ਨੇਂ ਦੱਸਿਆਂ ਕਿ ਅੱਜ ਵੀ ਜਿਲ੍ਹੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਕੁੱਲ 441 ਸੈਂਪਲ ਲਏ ਗਏ ਹਨ। ਜਿਹਨਾਂ ਵਿੱਚੋਂ ਪਾਜ਼ੀਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾ ਤੋਂ ਆ ਰਹੇੇ ਯਾਤਰੀਆਂ, ਲੇਬਰ, ਫਲੂ ਲ਼ੱਛਣਾਂ ਵਾਲੇ ਮਰੀਜ, ਟੀ.ਬੀ. ਮਰੀਜ, ਸਿਹਤ ਵਿਭਾਗ ਦੇੇ ਫਰੰਟ ਲਾਈਨ ਵਰਕਰ, ਪੁਲਿਸ ਮੁਲਾਜਮ ਆਦਿ ਦੇ ਲਏ ਗਏ ਸੈਂਪਲ ਸ਼ਾਮਲ ਹਨ। ਜਿਹਨਾਂ ਦੀ ਰਿਪੋਰਟ ਕੱਲ੍ਹ ਨੂੰ ਆਵੇਗੀ।
ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਹੁਣ ਤੱਕ ਕੋਵਿਡ ਜਾਂਚ ਸਬੰਧੀ 7763 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ ਜਿਲ੍ਹਾ ਪਟਿਆਲਾ 137 ਕੋਵਿਡ ਪਾਜ਼ੀਟਿਵ, 6895 ਨੈਗਟਿਵ ਅਤੇ 868 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਪਾਜ਼ੀਟਿਵ ਕੇਸਾਂ ਵਿੱਚੋਂ ਦੋ ਪਾਜ਼ੀਟਿਵ ਕੇਸ ਦੀ ਮੌਤ ਹੋ ਚੁੱਕੀ ਹੈ, 113 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 22 ਹੈ।