ਮਰੀਜ਼ ਦੇ ਠੀਕ ਹੋਣ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ/ ਮੰਡੀ ਗੋਬਿੰਦਗੜ੍ਹ, 06 ਮਈ : ਪਿਛਲੇ ਦਿਨੀਂ ਦਿੱਲੀ ਤੋਂ ਪਰਤਿਆ ਸ਼ਾਂਤੀ, ਨਗਰ ਮੰਡੀ ਗੋਬਿੰਦਗੜ੍ਹ ਦਾ ਸੰਤੋਸ਼ ਜੋ ਕਿ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਸੀ ਅਤੇ ਉਸ ਨੂੰ ਇਲਾਜ ਲਈ ਗਿਆਨ ਸਾਗਰ ਹਸਪਤਾਲ, ਬਨੂੜ ਵਿਖੇ ਭੇਜਿਆ ਗਿਆ ਸੀ ਤੇ ਹੁਣ ਉਹ ਕੋਰੋਨਾ ਨੂੰ ਮਾਤ ਦੇ ਕੇ ਵਾਪਰ ਘਰ ਪਰਤ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਨੇ ਦੱਸਿਆ ਕਿ ਹੁਣ ਜਿ਼ਲ੍ਹੇ ਵਿੱਚ 12 ਐਕਟਿਵ ਕੇਸ ਹਨ, ਜੋ ਕਿ ਇਲਾਜ ਅਧੀਨ ਗਿਆਨ ਸਾਗਰ ਹਸਪਤਾਲ ਵਿਖੇ ਦਾਖਲ ਹਨ। ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ’ਤੇ ਫ਼ਤਿਹ ਪਾਉਣ ਲਈ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਅਧੀਨ ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਦੇ 4,584 ਸੈਂਪਲ ਨੈਗੇਟਿਵ ਆਏ ਹਨ ਅਤੇ ਕੁੱਲ 4,844 ਸੈਂਪਲ ਲਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 190 ਦੀ ਰਿਪੋਰਟ ਪੈਂਡਿੰਗ ਹੈ। ਉਨ੍ਹਾਂ ਦੱਸਿਆ ਕਿ ਜਿ਼ਲ੍ਹੇ ਵਿੱਚ ਹੁਣ ਤੱਕ 70 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ, ਜਿਨ੍ਹਾਂ ਵਿੱਚੋਂ 58 ਵਿਅਕਤੀ ਇਲਾਜ ਉਪਰੰਤ ਘਰਾਂ ਨੂੰ ਪਰਤ ਚੁੱਕੇ ਹਨ।
ਗਿਆਨ ਸਾਗਰ ਹਸਪਤਾਲ, ਬਨੂੜ ਤੋਂ ਸੰਤੋਸ਼ ਨੂੰ ਡਿਸਚਾਰਜ ਕੀਤੇ ਜਾਣ ਦਾ ਦ੍ਰਿਸ਼