ਸੰਜੀਵ ਸੂਦ
ਲੁਧਿਆਣਾ, 6 ਜੂਨ, 2020 - ਪ੍ਰਸਿੱਧ ਪੰਜਾਬੀ ਗਾਇਕ ਅਤੇ ਬੀਜੇਪੀ ਐੱਮਪੀ ਹੰਸ ਰਾਜ ਹੰਸ, ਪਿਛਲੇ ਕਾਫੀ ਲੰਮੇ ਸਮੇਂ ਤੋਂ ਬਿਮਾਰ ਪਏ ਪੰਜਾਬੀ ਗਾਇਕ ਕੇ.ਦੀਪ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ। ਜਿੱਥੇ ਉਨ੍ਹਾਂ ਨੇ ਕੇ.ਦੀਪ ਦਾ ਹਾਲ ਜਾਣਿਆ ਅਤੇ ਉਨ੍ਹਾਂ ਨੂੰ ਆਪਣੇ ਵੱਲੋਂ 51 ਹਜ਼ਾਰ ਦੀ ਸਹਾਇਤਾ ਦਿੱਤੀ। ਉਨ੍ਹਾਂ ਕਿਹਾ ਕਿ ਉਹ ਕੇ.ਦੀਪ ਸਮੇਤ ਹੋਰ ਕਲਾਕਾਰਾਂ ਲਈ ਜੋ ਇਸ ਸਮੇਂ ਆਰਥਿਕ ਤੰਗੀ 'ਚ ਗੁਜ਼ਾਰਾ ਕਰ ਰਹੇ ਹਨ ਦੀ ਸਹਾਇਤਾ ਲਈ ਪੰਜਾਬ ਸਰਕਾਰ ਨਾਲ ਵੀ ਗੱਲ ਕਰਨਗੇ।
ਇਸ ਤੋਂ ਬਿਨਾਂ ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਵੱਲੋਂ ਵੀ ਉਨ੍ਹਾਂ ਨੂੰ ਦਸ ਹਜ਼ਾਰ ਰੁਪਏ ਹਰ ਮਹੀਨੇ ਦੇਣ ਦਾ ਐਲਾਨ ਕੀਤਾ ਗਿਆ।