ਹਰੀਸ਼ ਕਾਲੜਾ
ਅਨੰਦਪੁਰ ਸਾਹਿਬ, 20 ਜੂਨ 2020 - ਡੀ.ਐਸ.ਪੀ. ਰਮਿੰਦਰ ਸਿੰਘ ਕਾਹਲੋਂ ਦੀ ਪ੍ਰੇਰਣਾ ਸਦਕਾ ਪੁਲਿਸ ਅਧਿਕਾਰੀ/ਕਰਮਚਾਰੀ ਕੋਵਿਡ ਤੋਂ ਬਚਾਅ ਲਈ ਜਰੂਰੀ ਸਾਵਧਾਨੀਆਂ ਅਪਣਾਉਣ ਲਈ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਉਹਨਾਂ ਵਲੋਂ ਮਿਸ਼ਨ ਫਤਿਹ ਵੋਰੀਅਰਜ਼ ਦੇ ਬੈਚ ਲਗਾ ਕੇ ਟੋਲ ਨਾਕਿਆਂ ਅਤੇ ਹੋਰ ਥਾਵਾਂ ਉਤੇ ਪੰਫਲੈਟਸ ਵੰਡੇ ਜਾ ਰਹੇ ਹਨ ਅਤੇ ਲੋਕਾਂ ਨੂੰ ਸਮਾਜਿਕ ਦੂਰੀ, ਆਪਸੀ ਫਾਸਲਾ ਬਣਾ ਕੇ ਰੱਖਣ, ਮਾਸਕ ਪਾਉਣ ਅਤੇ ਵਾਰ ਵਾਰ ਹੱਥ ਥੋਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕਰੋਨਾ ਮਹਾਂਮਾਰੀ ਉਤੇ ਫਤਿਹ ਪਾਈ ਜਾ ਸਕੇ।
ਡੀ.ਐਸ.ਪੀ. ਰਮਿੰਦਰ ਸਿੰਘ ਕਾਹਲੋਂ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਪੁਲਿਸ ਮੁਲਾਜਮਾਂ ਨੂੰ ਕੋਵਾ ਐਪ ਉਤੇ ਆਪਣੀ ਸੈਲਫੀ ਅੱਪਲੋਡ ਕਰਨ ਦੀ ਜਾਣਕਾਰੀ ਦਿੱਤੀ। ਸਥਾਨਕ ਪੁਲਿਸ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਜਿੱਥੇ ਦਿਨ-ਰਾਤ ਹਿਮਾਚਲ ਦੇ ਨਾਲ ਲੱਗਦੇ ਅੰਤਰਰਾਜੀ ਨਾਕਿਆ ਉੱਤੇ ਦਿਨ ਰਾਤ ਪੂਰੀ ਮੁਸ਼ਤੈਦੀ ਨਾਲ ਡਿਊਟੀ ਦੇ ਰਹੇ ਹਨ ਉਹਨਾਂ ਵਲੋਂ ਕੋਵਿਡ ਤੋਂ ਬਚਾਅ ਦੀਆਂ ਸਾਰੀਆਂ ਸਾਵਧਾਨੀਆਂ ਨੂੰ ਅਪਣਾ ਕੇ ਜਰੂਰੀ ਹਦਾਇਤਾ ਦੀ ਪਾਲਣਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਹ ਪੁਲਿਸ ਕਰਮਚਾਰੀ ਲੋਕਾਂ ਨੂੰ ਪ੍ਰਸਾਸ਼ਨ ਅਤੇ ਪੁਲਿਸ ਦਾ ਸਾਥ ਦੇਣ ਦੀ ਅਪੀਲ ਕਰ ਰਹੇ ਹਨ ਤਾਂ ਜੋ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਉਲੀਕੇ ਮਿਸ਼ਨ ਫਤਿਹ ਨੂੰ ਕਾਮਯਾਬ ਬਣਾ ਕੇ ਕਰੋਨਾ ਮਹਾਂਮਾਰੀ ਉਤੇ ਫਤਿਹ ਦਰਜ ਕੀਤੀ ਜਾ ਸਕੇ।