ਹਰੀਸ਼ ਕਾਲੜਾ
- ਮਿਸ਼ਨ ਫਤਿਹ ਤਹਿਤ ਸਿਹਤ ਵਿਭਾਗ ਵਲੋ ਜਰੂਰੀ ਦਿਸ਼ਾ ਨਿਰਦੇਸ਼ ਅਪਨਾਉਣ ਦੀ ਅਪੀਲ
ਸ੍ਰੀ ਅਨੰਦਪੁਰ ਸਾਹਿਬ, 21 ਜੂਨ 2020 :ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਪ੍ਰੋਗਰਾਮ ਤਹਿਤ ਜਿੱਥੇ ਸਿਹਤ ਵਿਭਾਗ ਆਪਣੀਆਂ ਸਾਰੀਆਂ ਯੋਜਨਾਵਾਂ ਤਹਿਤ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ ਉਥੇ ਕੋਵਿਡ ਤੋ ਬਚਾਅ ਦੀਆਂ ਸਾਵਧਾਨੀਆਂ ਪ੍ਰਤੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ।ਬਾਹਰਲੇ ਰਾਜਾਂ ਤੋ ਰੇਲ ਗੱਡੀਆਂ ਰਾਹੀਂ ਆਉਣ ਵਾਲੇ ਯਾਤਰੀਆਂ ਦੀ ਲਗਾਤਾਰ ਸਿਹਤ ਜਾਂਚ ਕੀਤੀ ਜਾ ਰਹੀ ਹੈ ਅਤੇ ਹਸਪਤਾਲ ਦੇ ਫਲੂ ਕਾਰਨਰ ਵਿਚ ਹੁਣ ਤੱਕ ਇੱਕ ਹਜ਼ਾਰ ਤੋ ਵੱਧ ਕੋਵਿਡ ਟੇੈਸਟ ਹੋ ਚੁੱਕੇ ਹਨ।ਜਿਨ੍ਹਾਂ ਦੀ ਸਮੁੱਚੀ ਜਾਣਕਾਰੀ ਆਨਲਾਈਨ ਰੱਖੀ ਜਾ ਰਹੀ ਹੈ।
ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤਹਿਤ ਸਿਵਲ ਸਰਜਨ ਰੂਪਨਗਰ ਡਾ.ਐਚ ਐਨ ਸ਼ਰਮਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਡਾ.ਚਰਨਜੀਤ ਕੁਮਾਰ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਹਜਾਰ ਤੋ ਵਧੇਰੇ ਲੋਕਾਂ ਦੀ ਸਵੈਬ ਸੈਪਲਿੰਗ ਕੀਤੀ ਗਈ ਹੈ।
ਇਸ ਬਾਰੇ ਸੀਨੀਅਰ ਮੈਡੀਕਲ ਅਫਸਰ ਡਾ.ਚਰਨਜੀਤ ਕੁਮਾਰ ਨੇ ਦੱਸਿਆ ਕਿ ਹਸਪਤਾਲ ਦੇ ਫਲੂ ਕੋਰਨਰ ਤੇ ਰੋਜਾਨਾ ਸਮੇਤ ਸ਼ਨੀਵਾਰ ਅਤੇ ਐਤਵਾਰ ਨੂੰ ਕਈ ਵਿਅਕਤੀਆਂ ਅਤੇ ਬਾਹਰਲੇ ਸੂਬਿਆਂ ਤੋ ਆਏ ਵਿਅਕਤੀਆਂ ਦੀ ਰਜਿਸਟਰੇਸਨ ਕਰਨ ਉਪੰਰਤ ਉਹਨਾਂ ਦੇ ਸੈਂਪਲ ਲੈ ਕੇ ਕਰੋਨਾ ਦੇ ਟੈਸਟਿੰਗ ਲਈ ਭੇਜੇ ਜਾਂਦੇ ਹਨ। ਜਿਸ ਦਾ ਡਾਟਾ ਅਤੇ ਰਿਕਾਰਡ ਆਨਲਾਈਨ ਵੀ ਕੀਤਾ ਜਾ ਰਿਹਾ ਹੈ।ਇਸ ਦੇ ਨਾਲ ਮਰੀਜਾਂ ਨੂੰ ਸੋਸਲ ਡਿਸਟੈਂਸਿੰਗ, ਮਾਸਕ ਪਾਉਣ, ਬਾਰ ਬਾਰ ਹੱਥ ਧੋਣ ਵਾਰੇ ਪ੍ਰੇਰਿਤ ਕਰਨ ਦੇ ਨਾਲ ਨਾਲ ਕੋਵਾ ਐਪ ਡਾਉਨਲੋਡ ਕਰਵਾਈ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਸ੍ਰੀ ਅਨੰਦਪੁਰ ਸਾਹਿਬ, ਨੰਗਲ ਅਤੇ ਨੂਰਪੁਰ ਬੇਦੀ ਵਿਚ ਜਿੱਥੇ ਸਿਹਤ ਵਿਭਾਗ ਵਲੋਂ ਹਸਪਤਾਲ ਦੇ ਵਿਚ ਕੋਵਿਡ ਟੈਸਟ ਕੀਤੇ ਜਾ ਰਹੇ ਹਨ ਉਥੇ ਇਲਾਕੇ ਦੇ ਰੇਲਵੇ ਸਟੇਸ਼ਨਾ ਉੱਪਰ ਵੀ ਬਾਹਰਲੇ ਰਾਜਾ ਤੋ ਆਏ ਵਿਅਕਤੀਆਂ ਦੀ ਸਿਹਤ ਜਾਂਚ ਕੀਤੀ ਜਾ ਰਹੀ ਹੈ।ਕੀਰਤਪੁਰ ਸਾਹਿਬ ਦਾ ਮੁੱਢਲਾ ਸਿਹਤ ਕੇਂਦਰ ਪਿੰਡਾਂ ਵਿਚ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਯੋਜਨਾਵਾਂ ਤਹਿਤ ਸਾਰੀਆਂ ਸਹੂਲਤ ਦੇ ਰਿਹਾ ਹੈ।