ਮਨਿੰਦਰਜੀਤ ਸਿੱਧੂ
- ਸਾਡੀ ਪੂਰੀ ਕੋਸ਼ਿਸ਼ ਹੈ ਕਿ ਸਾਡਾ ਪਿੰਡ ਗੌਬਿੰਦਗੜ ਕੋਰੋਨਾ ਮੁਕਤ ਬਣਿਆ ਰਹੇ- ਸਰਪੰਚ ਪਰਮਜੀਤ ਸਿੰਘ
ਜੈਤੋ, 23 ਜੂਨ 2020 - ਕੋਰੋਨਾ ਮਹਾਂਮਾਰੀ ਪ੍ਰਤੀ ਲੋਕਾ ਨੂੰ ਜਾਗਰੂਕ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ ਵਿੱਚ ਚਲਾਈ ਜਾ ਰਹੀ ਮਿਸ਼ਨ ਫਤਿਹ ਮੁਹਿੰਮ ਤਹਿਤ ਅੱਜ ਪਿੰਡ ਗੋਬਿੰਦਗੜ (ਦਬੜੀਖਾਨਾ) ਦੇ ਸਰਪੰਚ ਪਰਮਜੀਤ ਸਿੰਘ “ਨੰਬਰਦਾਰ” ਨੇ ਆਪਣੇ ਪਿੰਡ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਇਸ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਹਦਾਇਤਾਂ ਸਬੰਧੀ ਜਾਣੂ ਕਰਵਾਇਆ।
ਉਹਨਾਂ ਪਿੰਡ ਦੇ ਲੋਕਾਂ ਨੂੰ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਮਾਸਕ ਪਾਉਣ, ਸਮੇਂ ਸਮੇਂ ਤੇ ਹੱਥ ਧੋਣ, ਸਮਾਜਿਕ ਦੂਰੀ ਬਣਾਉਣ, ਸਿਰਫ਼ ਲੋੜ ਅਨੁਸਾਰ ਹੀ ਘਰਾਂ ਤੋਂ ਬਾਹਰ ਨਿਕਲਣ ਅਤੇ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਹੋਰ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਉਹਨਾਂ ਲੋਕਾਂ ਨੂੰ ਘਰ-ਘਰ ਜਾ ਕੇ ਮਾਸਕ ਵੀ ਵੰਡੇ।
ਇਸ ਮੌਕੇ ਸਰਪੰਚ ਪਰਮਜੀਤ ਸਿੰਘ ਨੇ ਕਿਹਾ ਕਿ ਪਿੰਡ ਦਾ ਮੁਖੀ ਹੋਣ ਦੇ ਨਾਤੇ ਮੇਰਾ ਫਰਜ ਹੈ ਕਿ ਮੇਰਾ ਪਿੰਡ ਕੋਰੋਨਾ ਤੋਂ ਬਚਿਆ ਰਹੇ। ਉਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਨੇ ਸਮੁੱਚੇ ਵਿਸ਼ਵ ਨੂੰ ਆਪਣੀ ਲਪੇਟ ਵਿਚ ਲਿਆ ਹੈ ਅਤੇ ਸਾਡੇ ਦੇਸ਼ ਵਿਚ ਵੀ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵੱਧ ਰਿਹਾ ਹੈ ਤੇ ਇਸ ਬਿਮਾਰੀ ਦੀ ਅਜੇ ਤੱਕ ਕੋਈ ਵੀ ਦਵਾਈ ਨਹੀਂ ਬਣੀ। ਸਿਰਫ਼ ਅਸੀਂ ਸਾਵਧਾਨੀਆਂ ਵਰਤ ਕੇ ਤੇ ਹਦਾਇਤਾਂ ਦੀ ਪਾਲਣਾ ਕਰਕੇ ਇਸ ਤੋਂ ਬਚ ਸਕਦੇ ਹਾਂ।
ਘਰ-ਘਰ ਜਾ ਕੇ ਲੋਕਾਂ ਨੂੰ ਮਾਸਕ ਵੰਡਦੇ ਹੋਏ ਸਰਪੰਚ ਪਰਮਜੀਤ ਸਿੰਘ ਨੰਬਰਦਾਰ।