ਮਨਿੰਦਰਜੀਤ ਸਿੱਧੂ
- ਡਰੋਨ ਨਾਲ ਰੱਖੀ ਜਾਵੇਗੀ ਨਸ਼ਾ ਵੇਚਣ ਵਾਲਿਆਂ ਉੱਪਰ ਨਜ਼ਰ- ਮੁਨਸ਼ੀ ਅਕਾਲਪ੍ਰੀਤ ਸਿੰਘ
ਜੈਤੋ, 26 ਜੂਨ 2020 - ਜ਼ਿਲ੍ਹਾ ਪੁਲਿਸ ਮੁਖੀ ਸਵਰਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਨਸ਼ਾ ਤਸਕਰਾਂ ਖਿਲਾਫ਼ ਪੂਰੀ ਤਰਾਂ ਨਾਲ ਸਿੰਕਜਾ ਕਸ ਦਿੱਤਾ ਗਿਆ ਹੈ, ਕੋਈ ਵੀ ਵਿਅਕਤੀ ਨਸ਼ਾ ਵੇਚਦਾ ਫੜਿਆ ਗਿਆ ਤਾਂ ਉਸਦੇ ਖਿਲਾਫ਼ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਇਹਨਾਂ ਸਬਦਾਂ ਦਾ ਪ੍ਰਗਟਾਵਾ ਬੀਤੀ ਸ਼ਾਮ ਰਾਮਲੀਲਾ ਗਰਾਉਂਡ ਵਿਖੇ ਲਗਾਏ ਨਾਕੇ ਦੌਰਾਨ ਥਾਣਾ ਜੈਤੋ ਦੇ ਐਸ.ਐਚ.ਓ. ਇੰਸਪੈਕਟਰ ਦਲਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਹਨਾਂ ਕਿਹਾ ਕਿ ਜੇਕਰ ਕੋਈ ਨਾਗਰਿਕ ਕਿਸੇ ਨਸ਼ਾ ਵੇਚਣ ਵਾਲੇ ਬਾਰੇ ਜਾਣਕਾਰੀ ਦੇਵੇਗਾ ਤਾਂ ਉਸਦਾ ਨਾਮ ਗੁਪਤ ਰੱਖਿਆ ਜਾਵੇਗਾ। ਨਸ਼ੇ ਨਾਲ ਪਰਿਵਾਰਾਂ ਦੇ ਪਰਿਵਾਰ ਬਰਬਾਦ ਹੋ ਜਾਂਦੇ ਹਨ, ਜੇਕਰ ਕੋਈ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਪੰਜਾਬ ਪੁਲਿਸ ਉਸਦੀ ਪੂਰੀ ਮਦਦ ਕਰੇਗੀ। ਇਸ ਮੌਕੇ ਮੁੱਖ ਮੁਨਸ਼ੀ ਅਕਾਲਪ੍ਰੀਤ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ ਨਸ਼ਾ ਵੇਚਣ ਵਾਲਿਆਂ ਉੱਪਰ ਡਰੌਨ ਨਾਲ ਨਜ਼ਰ ਰੱਖੀ ਜਾਵੇਗੀ। ਉਨਾਂ ਕਿਹਾ ਕਿ ਲੋਕਾਂ ਨੂੰ ਪੁਲਿਸ ਦਾ ਪੂਰਾ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੇ ਇਲਾਕੇ ਨੂੰ ਨਸ਼ਾ ਮੁਕਤ ਬਣਾ ਸਕੀਏ। ਇਸ ਮੌਕੇ ਏ.ਐਸ.ਆਈ. ਰਜਿੰਦਰ ਸਿੰਘ ਬਾਜਾ, ਏ.ਐਸ.ਆਈ. ਜਸਵੰਤ ਸਿੰਘ ਬਾਬਾ, ਜਗਸੀਰ ਸਿੰਘ ਜੱਗੂ, ਗੁਰਪ੍ਰੀਤ ਸਿੰਘ ਆਦਿ ਮੌਜੂਦ ਸਨ।