ਨਵੀਂ ਦਿੱਲੀ, 1 ਜੁਲਾਈ 2020 - ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦੇ ਦਿੱਲੀ 'ਚ ਸਥਿਤ ਸਰਕਾਰੀ ਬੰਗਲੇ ਦੀ ਅਲਾਟਮੈਂਟ ਰੱਦ ਕਰ ਦਿੱਤੀ ਗਈ ਹੈ। ਹੁਣ ਉਨ੍ਹਾਂ ਨੂੰ 1 ਅਗਸਤ ਤੱਕ ਇਹ ਬੰਗਲਾ ਖਾਲੀ ਕਰਨ ਦੇ ਹੁਕਮ ਜਾਰੀ ਹੋਏ ਹਨ। ਇਹ ਹੁਕਮ ਮਿਨਿਸਟਰੀ ਆਪ ਹਾਊਸਿੰਗ ਐਂਡ ਅਰਬਨ ਅਫੇਅਰ ਵੱਲੋਂ ਜਾਰੀ ਕੀਤੇ ਗਏ ਹਨ। ਪ੍ਰਿਅੰਕਾ ਗਾਂਧੀ 6-ਬੀ ਹਾਊਸ ਨੰਬਰ-35 ਲੋਧੀ ਅਸਟੇਟ 'ਚ ਆਪਣੇ ਪਰਿਵਾਰ ਸਮੇਤ ਰਹਿੰਦੀ ਹੈ। ਇਹ ਬੰਗਲਾ 21 ਫਰਵਰੀ 1997 ਨੂੰ ਪ੍ਰਿਅੰਕਾ ਗਾਂਧੀ ਨੂੰ ਅਲਾਟ ਕੀਤਾ ਗਿਆ ਸੀ। ਉਹ ਲਗਭਗ ਪਿਛਲੇ ਦੋ ਦਹਾਕਿਆਂ ਤੋਂ ਇਸ ਬੰਗਲੇ 'ਚ ਰਹਿ ਰਹੀ ਸੀ।
ਦੱਸ ਦੇਈਏ ਕਿ ਪ੍ਰਿਯੰਕਾ ਗਾਂਧੀ ਨੂੰ ਐਸਪੀਜੀ ਸੁਰੱਖਿਆ ਮਿਲੀ ਹੋਈ ਸੀ ਇਸ ਲਈ ਇਹ ਬੰਗਲਾ ਉਨ੍ਹਾਂ ਨੂੰ ਮਿਲਾਇਆ ਹੋਇਆ ਸੀ। ਉਨ੍ਹਾਂ ਨੂੰ ਮਿਲੀ ਐਸਪੀਜੀ ਸੁਰੱਖਿਆ ਪਹਿਲਾਂ ਹੀ ਹਟਾ ਦਿੱਤੀ ਗਈ ਹੈ ਅਤੇ ਹੁਣ ਬੰਗਲਾ ਖਾਲੀ ਕਰਨ ਦੇ ਹੁਕਮ ਹੋਏ ਹਨ।