ਮੋਹਾਲੀ, 1 ਜੁਲਾਈ 2020 - ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿੱਚ ਤਾਇਨਾਤ ਸੀਨੀਅਰ ਮੈਨੇਜਰ (ਪੁਸਤਕਾਂ) ਹਰਮਨਜੀਤ ਸਿੰਘ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਦੌਰਾਨ ਸੀਨੀਅਰ ਮੈਨੇਜਰ ਦਾ ਹੈੱਡ ਕੁਆਰਟਰ ਖੇਤਰੀ ਦਫ਼ਤਰ ਸੰਗਰੂਰ ਹੋਵੇਗਾ।
ਖਬਰ ਇਹ ਸਾਹਮਣੇ ਆਈ ਹੈ ਕਿ ਡਿਊਟੀ ਵਿੱਚ ਕਥਿਤ ਲਾਪ੍ਰਵਾਹੀ ਦੇ ਦੋਸ਼ ਹੇਠ ਸੀਨੀਅਰ ਮੈਨੇਜਰ ਨੂੰ ਮੁਅੱਤਲ ਕੀਤਾ ਗਿਆ ਹੈ ਅਤੇ ਕਰਮਚਾਰੀ ’ਤੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਹਿਲੀ ਜਮਾਤ ਦੇ ਵਿਦਿਆਰਥੀਆਂ ਨੂੰ ਗਣਿਤ ਦਾ ਵਿਸ਼ਾ ਪੰਜਾਬੀ ਦੀ ਥਾਂ ਅੰਗਰੇਜ਼ੀ ਮਾਧਿਅਮ ਵਿੱਚ ਪੜ੍ਹਾਉਣ ਲਈ ਕਿਤਾਬਾਂ ਦੀ ਡਿਮਾਂਡ ਭੇਜਣ ਲਈ ਗਲਤ ਤੱਥਾਂ ਵਾਲਾ ਪੱਤਰ ਜਾਰੀ ਕਰਨ ਦਾ ਦੋਸ਼ ਹੈ, ਜਿਸ ਦਾ ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਵਾਲਿਆਂ ਨੇ ਗੰਭੀਰ ਨੋਟਿਸ ਲੈਂਦਿਆਂ ਸਰਕਾਰ ਦਾ ਮਖੌਲ ਉਡਾਇਆ ਸੀ। ਪਰ ਮੁਅੱਤਲੀ ਦਾ ਅਸਲ ਕਾਰਨ ਕੀ ਹੈ ਇਹ ਸਾਹਮਣੇ ਨਹੀਂ ਆਇਆ।