ਪੰਚਾਇਤ ਨੂੰ ਗ੍ਰਾਂਟ ਦਾ ਚੈੱਕ ਸੌਂਪਣ ਤੋਂ ਬਾਅਦ ਫਤਿਹ ਮਿਸ਼ਨ ਸਬੰਧੀ ਜਾਗਰੂਕ ਕਰਨ ਮੌਕੇ ਯੂਥ ਆਗੂ ਨਸੀਬ ਸਿੰਘ ਸੰਧੂ
ਜਗਦੀਸ਼ ਥਿੰਦ
ਗੁਰੂਹਰਸਹਾਏ / ਫਿਰੋਜ਼ਪੁਰ 2 ਜੁਲਾਈ : ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਫੰਡ ਮੁਹੱਈਆ ਕਰਵਾਉਣ ਦੇ ਨਾਲ ਹੀ ਪੰਜਾਬੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਿਸ਼ੇਸ਼ ਉੱਪਰਾਲੇ ਕਰ ਰਹੀ ਹੇੈ ।
ਗਰਾਮ ਪੰਚਾਇਤ ਮਾਛੀਵਾੜਾ ਨੂੰ 1 ਲੱਖ 21 ਹਜ਼ਾਰ ਰੁਪਏ ਦਾ ਚੈੱਕ ਭੇਂਟ ਕਰਦੇ ਹੋਏ ਯੂਥ ਆਗੂ ਨਸੀਬ ਸਿੰਘ ਸੰਧੂ
----------------------------------------------------------------
ਇਹ ਗੱਲ ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਿੱਜੀ ਸਕੱਤਰ ਨਸੀਬ ਸਿੰਘ ਸੰਧੂ ਨੇ ਪਿੰਡ ਮਾਛੀਵਾੜਾ ਵਿਖੇ ਗਰਾਮ ਪੰਚਾਇਤ ਨੂੰ ਵਿਕਾਸ ਕੰਮਾਂ ਲਈ ਗਰਾਂਟ ਦਾ ਚੈੱਕ ਦੇਣ ਮੌਕੇ ਕਹੀ ।
ਇਸ ਪਿੰਡ ਨੂੰ ਹੁਣ ਤੱਕ 9 ਲੱਖ ਇੱਕੀ ਹਜ਼ਾਰ ਇੱਕ ਸੌ ਰੁਪਏ ਦੀ ਗਰਾਂਟ ਮੁਹੱਈਆ ਕਰਵਾਈ ਜਾ ਚੁੱਕੀ ਹੈ ।
ਉਹਨਾਂ ਕਿਹਾ ਕਿ ਮਿਸ਼ਨ ਫਤਿਹ ਕੋਵਿਡ-19 ਉੱਪਰ ਜਿੱਤ ਦਰਜ਼ ਕਰਨ ਦਾ ਸੰਦੇਸ਼ ਦਿੰਦਾ ਹੈ ।
ਉਹਨਾਂ ਕਿਹਾ ਕਿ ਅੱਜ ਸਾਨੂੰ ਸਮਾਜਿਕ ਦੂਰੀ ਬਣਾਕੇ ਰੱਖਣ , ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਹੱਥ ਸਾਫ ਕਰਨ , ਮੂੰਹ ਨੱਕ ਅਤੇ ਅੱਖਾਂ ਢੱਕ ਕੇ ਰੱਖਣ ਦੇ ਨਾਲ ਹੀ ਹੋਰ ਵੀ ਜ਼ਰੂਰੀ ਬੰਦਿਸ਼ਾਂ ਦੀ ਪਾਲਣਾਂ ਕਰਕੇ ਇਸ ਮਹਾਂਮਾਰੀ ਤੋਂ ਬਚਿਆ ਜਾ ਸਕਦਾ ਹੈ ।
ਉਨ੍ਹਾਂ ਦੱਸਿਆ ਕਿ ਪੰਜਾਬ ਦੀ ਜਵਾਨੀ ਨੂੰ ਖੇਡ ਮੈਦਾਨ ਤੱਕ ਲੈ ਕੇ ਜਾਣ ਲਈ ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ।
ਉਨ੍ਹਾਂ ਕਿਹਾ ਕਿ ਪਟਿਆਲਾ ਵਿਖੇ ਖੇਡ ਯੂਨੀਵਰਸਿਟੀ ਦੀ ਸਥਾਪਨਾ ਕਰਨ ਤੋਂ ਇਲਾਵਾ ਰਾਜ ਭਰ ਵਿੱਚ ਨਵੇਂ ਖੇਡ ਸਟੇਡੀਅਮ ਬਨਾਉਣ ,ਪੁਰਾਣੇ ਸਟੇਡੀਅਮ ਦੀ ਮੁਰੰਮਤ ਕਰਨ , ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡ ਕਿੱਟਾਂ ਮੁਹੱਈਆ ਕਰਵਾਉਣ ਨੂੰ ਤਰਜ਼ੀਹ ਜਾਰੀ ਹੈ ।
ਨਸੀਬ ਸਿੰਘ ਸੰਧੂ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਪੀੜਤ ਲੋਕਾਂ ਦੇ ਤੰਦਰੁਸਤ ਹੋਣ ਦੀ ਦਰ ਵਿੱਚ ਹੋਰ ਸੁਧਾਰ ਲਿਆਉਣ ਲਈ ਸਹਿਤ ਵਿਭਾਗ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਦਿਆਂ ਆਪਣੇ ਟ੍ਰੈਵਲ ਹਿਸਟਰੀ ਸਬੰਧੀ ਪ੍ਰਸ਼ਾਸਨ ਨੂੰ ਦੱਸਿਆ ਜਾਵੇ ।