ਜਗਦੀਸ਼ ਥਿੰਦ
ਫ਼ਾਜ਼ਿਲਕਾ, 2 ਜੁਲਾਈ
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾ ’ਤੇ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਨੂੰ ਹਰਾਉਣ ਲਈ ਆਂਗਣਵਾੜੀ ਵਰਕਰਾਂ ਲੋਕਾਂ ਨੂੰ ਘਰ-ਘਰ ਜਾ ਕੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਪ੍ਰੋਗਰਾਮ ਅਫਸਰ ਸ੍ਰੀਮਤੀ ਹਰਦੀਪ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਵੱਲੋਂ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਵਾਰ ਹੱਥ ਧੋਣ, ਮਾਸਕ ਪਾਉਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਉਨਾਂ ਦੱਸਿਆ ਕਿ ਕਰੋਨਾ ਤੋਂ ਬਚਾਅ ਲਈ ਆਂਗਣਵਾੜੀ ਵਰਕਰਾਂ ਵੱਲੋਂ ਲੋਕਾਂ ਨੂੰ ਮਾਸਕ ਦੀ ਵੰਡ ਵੀ ਕੀਤੀ ਗਈ।
ਉਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਗਏ ਮਿਸ਼ਨ ਫਤਿਹ ਪ੍ਰੋਗਰਾਮ ਤਹਿਤ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਫਰੰਟ ਲਾਈਨ ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਵਿਸ਼ੇਸ਼ ਬੈਜ ਲਾ ਕੇ ਉਨਾਂ ਦੀ ਹੌਸਲਾ ਅਫਜ਼ਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਆਂਗਣਵਾੜੀ ਵਰਕਰਾਂ ਨੂੰ ਵੀ ਬੈਜ ਲਾਏ ਗਏ ਹਨ ਅਤੇ ਇਨਾਂ ਵਰਕਰਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਜਾਗਰੂਕਤਾ ਮੁਹਿੰਮ ਵਿੱਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।
ਉਨਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਵੱਲੋਂ ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਵਿਚ ਵੀ ਜਾਗਰੂਕਤਾ ਅਭਿਆਨ ਚਲਾਇਆ ਗਿਆ ਹੈ। ਉਨਾਂ ਦੱਸਿਆ ਕਿ ਪਿੰਡ ਕੇਰੀਆ, ਚੱਕ ਜਾਨੀਸਰ, ਚੱਕ ਵਜੀਦਾ, ਮੌਜਮ, ਗੋਬਿੰਦਗੜ, ਕੇਰਾ ਖੇੜਾ, ਗੰਜੂਆਣਾ ਹਸਤਾਂ ਅਤੇ ਸ਼ਹਿਰ ਦੇ ਵਾਰਡ ਨੰ. 11 ਆਦਿ ਹੋਰ ਵਾਰਡਾਂ ਵਿੱਚ ਵੀ ਕੋਵਿਡ ਤੋਂ ਬਚਾਅ ਬਾਰੇ ਦੱਸਿਆ ਗਿਆ। ਉਨਾਂ ਦੱਸਿਆ ਕਿ ਵਰਕਰਾਂ ਵੱਲੋਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਸਾਵਧਾਨੀਆਂ ਵਰਤ ਕੇ ਹੀ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਿਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਭਵਿੱਖ ਅੰਦਰ ਵੀ ਇਹ ਜਾਗਰੂਕਤਾ ਅਭਿਆਨ ਜਾਰੀ ਰਹੇਗਾ ਤਾਂ ਜੋ ਕੋਰੋਨਾ ਵਾਇਰਸ ਤੋਂ ਹਰ ਇਕ ਦਾ ਬਚਾਅ ਹੋ ਸਕੇ।