ਜੀ ਐਸ ਪੰਨੂ
ਪਟਿਆਲਾ, 2 ਜੁਲਾਈ 2020 - ਜ਼ਿਲ੍ਹੇ 'ਚ ਇੱਕ ਕੋਵਿਡ ਪਾਜ਼ੀਟਿਵ ਕੇਸ ਦੀ ਪੁਸ਼ਟੀ ਹੋਈ ਹੈ ਤੇ ਕੋਵਿਡ ਸੈਂਪਲਾ ਦੀਆਂ ਹੁਣ ਤੱਕ ਪ੍ਰਾਪਤ ਹੋਈਆਂ 581 ਰਿਪੋਰਟਾਂ ਵਿਚੋ 580 ਕੋਵਿਡ ਨੈਗੇਟਿਵ ਅਤੇ 01 ਕੋਵਿਡ ਪਾਜ਼ੀਟਿਵ ਪਾਇਆ ਗਿਆ ਹੈ। ਜੋ ਕਿ ਕੋਵਿਡ ਪਾਜ਼ੀਟਿਵ ਕੇਸ ਦੇ ਸੰਪਰਕ ਵਿੱਚ ਆਈ 20 ਸਾਲਾਂ ਧੀਰੂ ਕੀ ਬਸਤੀ ਦੀ ਰਹਿਣ ਵਾਲੀ ਲੜਕੀ ਜੋ ਕਿ ਪਾਜ਼ੀਟਿਵ ਕੇਸ ਦੇ ਸੰਪਰਕ ਵਿਚ ਆਉਣ 'ਤੇ ਕੋਵਿਡ ਜਾਂਚ ਸਬੰਧੀ ਲਏ ਸੈਂਪਲ ਵਿੱਚ ਕੋਵਿਡ ਪਾਜ਼ੀਟਿਵ ਪਾਈ ਗਈ ਹੈ ਅਤੇ ਇਸ ਨੂੰ ਕੋਵਿਡ ਕੇਅਰ ਸੈਂਟਰ ਵਿੱਚ ਦਾਖਲ ਕਰਵਾ ਦਿਤਾ ਗਿਆ ਹੈ।
ਇਸੇ ਤਰ੍ਹਾਂ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚੋ ਦੋ ਅਤੇ ਕੋਵਿਡ ਕੇਅਰ ਸੈਂਟਰ ਤੋਂ ਇੱਕ ਮਰੀਜ਼ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ ਇਹ ਦੱਸਦਿਆ ਸਿਵਲ ਸਰਜਨ ਨੇ ਕਿਹਾ ਕਿ ਉਹਨਾਂ ਨੂੰ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਬਹੁਤ ਸਾਰੇ ਲੋਕ ਜੋ ਕਿ ਘਰਾਂ ਵਿਚ ਏਕਾਂਤਵਾਸ(ਕੁਆਰਨਟੀਨ) ਕੀਤੇ ਗਏ ਹਨ, ਉਹ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਬਾਹਰ ਘੁੰਮ ਰਹੇ ਹਨ ਅਤੇ ਕਈਆਂ ਵੱਲੋ ਘਰਾਂ ਦੇ ਬਾਹਰ ਲਗੇ ਏਕਾਂਤਵਾਸ ਦੇ ਸਟਿੱਕਰ ਫਾੜੇ ਜਾ ਰਹੇ ਹਨ। ਜਿਸ ਦਾ ਸਖਤ ਨੋਟਿਸ ਲੈਂਦੇ ਹੋਏ ਉਹਨਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਉਹਨਾਂ ਦੀਆਂ ਟੀਮਾਂ ਨੂੰ ਅਜਿਹਾ ਕੁੱਝ ਜਾਂਚ ਦੌਰਾਨ ਮਿਲਦਾ ਹੈ ਤਾਂ ਉਹ ਉਸਦੀ ਸੁਚਨਾ ਤੁਰੰਤ ਨਾਲ ਲੱਗਦੇ ਸਬੰਧਤ ਥਾਣੇ ਵਿਚ ਦੇਣ ਤਾਂ ਜੋ ਅਜਿਹੇ ਵਿਅਕਤੀਆਂ ਵਿੱਰੁਧ ਐਕਟ ਅਨੁਸਾਰ ਕਾਰਵਾਈ ਕੀਤੀ ਜਾ ਸਕੇ ਅਤੇ ਜੁਰਮਾਨੇ ਕੀਤੇ ਜਾ ਸਕਣ।
ਜਿਲ੍ਹੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਕੁੱਲ 558 ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਹਨਾਂ ਦੀ ਰਿਪੋਰਟ ਕੱਲ੍ਹ ਨੂੰ ਆਵੇਗੀ।
ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਸਿਵਲ ਸਰਜਨ ਨੇ ਕਿਹਾ ਕਿ ਹੁਣ ਤੱਕ ਜਿਲ੍ਹੇ ਵਿਚ ਕੋਵਿਡ ਜਾਂਚ ਸਬੰਧੀ 23530 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋਂ ਜਿਲ੍ਹੇ ਪਟਿਆਲਾ 337 ਕੋਵਿਡ ਪਾਜ਼ੀਟਿਵ, 21966 ਨੈਗਟਿਵ ਅਤੇ 1183 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਪਾਜ਼ੀਟਿਵ ਕੇਸਾਂ ਵਿੱਚੋਂ 9 ਪਾਜ਼ੀਟਿਵ ਕੇਸਾਂ ਦੀ ਮੌਤ ਹੋ ਚੁੱਕੀ ਹੈ 162 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 166 ਹੈ।