← ਪਿਛੇ ਪਰਤੋ
ਜੀ ਐਸ ਪੰਨੂ
ਪਟਿਆਲਾ, 2 ਜੁਲਾਈ 2020 - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਸਾਬਕਾ ਮੰਤਰੀ ਪੰਜਾਬ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿਚ ਕਾਂਗਰਸ ਦੀਆਂ ਘਟੀਆਂ ਨੀਤੀਆਂ ਖ਼ਿਲਾਫ਼ ਵਿਊਂਤਬੰਦੀ ਕਰਦਿਆਂ 7 ਜੁਲਾਈ ਤੋਂ ਧਰਨਿਆਂ ਦੀਆਂ ਤਿਆਰੀਆਂ ਕਰ ਲਈਆਂ ਹਨ। ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦੀ ਕੌਰ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਹੋਵੇਗੀ ।ਸੁਰਜੀਤ ਸਿੰਘ ਅਬਲੋਵਾਲ ਮੁੱਖ ਬੁਲਾਰਾ ਅਕਾਲੀ ਦਲ ਜ਼ਿਲਾ ਪਟਿਆਲਾ ਨੇ ਦੱਸਿਆ ਕਿ ਕੱਲ੍ਹ ਦੁਪਿਹਰ 11:30 ਵਜੇ ਮੀਟਿੰਗ ਵਿੱਚ ਸਮੁੱਚੇ ਮੀਡੀਆ ਸਾਥੀਆਂ ਨੂੰ ਪੂਰੀ ਜਾਣਕਾਰੀ ਦਿੱਤੀ ਜਾ ਸਕਦੀ ਹੈ ਅਤੇ ਬਣਦਾ ਪ੍ਰੋਗਰਾਮ ਵੀ ਦਿੱਤਾ ਜਾਵੇਗਾ। ਇਸ ਸਮੇਂ ਅਕਾਲੀ ਦਲ ਆਪਣੇ ਆਗੂਆਂ ਤੇ ਲੋਕਾਂ ਦੀ ਸਰਗਰਮੀਆਂ ਸ਼ੁਰੂ ਕਰ ਰਿਹਾ ਹੈ ਤਾਂ ਜ਼ੋ ਆਉਂਦੀਆਂ ਚੋਣਾਂ ਲਈ ਕਾਂਗਰਸ ਦੀਆਂ ਗ਼ਲਤ ਨੀਤੀਆਂ ਅਤੇ ਵਾਹਦਾ ਖਿਲਾਫੀਆ ਬਾਰੇ ਜਾਗਰੂਕ ਕੀਤਾ ਜਾ ਸਕੇ ।
Total Responses : 267