ਸੰਜੀਵ ਸੂਦ
- ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਮਿਲੇਗਾ ਛੁਟਕਾਰਾ
ਲੁਧਿਆਣਾ, 2 ਜੁਲਾਈ 2020 - ਉੱਤਰ ਭਾਰਤ ਵਿੱਚ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ ਪਰ ਪੰਜਾਬ ਦੇ ਵਿੱਚ ਮੌਨਸੂਨ ਦੀ ਦਸਤਕ ਦੇ ਬਾਵਜੂਦ ਕੁੱਝ ਹੀ ਇਲਾਕਿਆਂ 'ਚ ਬਾਰਿਸ਼ ਹੋ ਰਹੀ ਹੈ ਪਰ ਹੁਣ ਆਉਂਦੇ ਦਿਨਾਂ 'ਚ ਮੌਨਸੂਨ ਪੰਜਾਬ ਦੇ ਵਿੱਚ ਖੁੱਲ੍ਹ ਕੇ ਵਰ੍ਹੇਗਾ ਕਿਉਂਕਿ ਮੌਨਸੂਨ ਹੁਣ ਪੂਰੀ ਤਰ੍ਹਾਂ ਪੰਜਾਬ ਦੇ ਵਿੱਚ ਛਾ ਗਿਆ ਹੈ ਅਤੇ ਮੌਸਮ ਵਿਭਾਗ ਨੇ ਇਹ ਭਵਿੱਖਬਾਣੀ ਕੀਤੀ ਹੈ ਕਿ ਚਾਰ ਜੁਲਾਈ ਤੋਂ ਪੰਜਾਬ ਭਰ ਵਿੱਚ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ ਅਤੇ ਇਹ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹੋਵੇਗੀ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਨੂੰ ਲੈ ਕੇ ਵੀ ਇਹ ਬਾਰਿਸ਼ ਕਾਫ਼ੀ ਲਾਭਦਾਇਕ ਹੈ
ਮੌਸਮ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਮੌਸਮ ਵਿਭਾਗ ਦੀ ਮੁੱਖੀ ਡਾ ਪ੍ਰਭਜੋਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਵਿੱਚ 4 ਜੁਲਾਈ ਤੋਂ ਮਾਨਸੂਨ ਪੂਰੀ ਤਰ੍ਹਾਂ ਐਕਟਿਵ ਹੋ ਜਾਵੇਗਾ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਲਗਭਗ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹੋਵੇਗੀ, ਉਨ੍ਹਾਂ ਕਿਹਾ ਕਿ ਜਿੱਥੇ ਕਿਸਾਨਾਂ ਨੂੰ ਇਸ ਬਾਰਿਸ਼ ਨਾਲ ਭਰਪੂਰ ਪਾਣੀ ਝੋਨੇ ਦੀ ਫ਼ਸਲ ਲਈ ਮਿਲੇਗਾ ਉੱਥੇ ਹੀ ਆਮ ਆਦਮੀ ਜੋ ਬੀਤੇ ਕਈ ਦਿਨਾਂ ਤੋਂ ਹੁੰਮਸ ਭਰੀ ਗਰਮੀ ਤੋਂ ਪ੍ਰੇਸ਼ਾਨ ਸੀ ਉਸ ਨੂੰ ਵੀ ਕੁਝ ਰਾਹਤ ਮਿਲੇਗੀ ਅਤੇ ਪਾਰੇ 'ਚ ਵੀ ਗਿਰਾਵਟ ਦਰਜ ਕੀਤੀ ਜਾਵੇਗੀ।