ਸੰਜੀਵ ਸੂਦ
- ਕਿਹਾ ਪੈਟਰੋਲ ਡੀਜ਼ਲ ਦੀ ਕੀਮਤਾਂ ਨਹੀਂ ਵਧਾਉਂਦੀ ਮੋਦੀ ਸਰਕਾਰ
- ਆਗਾਮੀ ਚੋਣਾਂ 'ਚ ਵੱਧ ਸੀਟਾਂ ਦੀ ਵੀ ਕਹਿ ਦਿੱਤੀ ਗੱਲ
ਲੁਧਿਆਣਾ, 2 ਜੁਲਾਈ 2020 - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਅੱਜ ਲੁਧਿਆਣਾ ਪਹੁੰਚੇ। ਇਸ ਦੌਰਾਨ ਉਨ੍ਹਾਂ ਪ੍ਰੈੱਸ ਕਾਨਫਰੰਸ ਕਰਦਿਆਂ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਬਿੱਲ ਨੂੰ ਲੈ ਕੇ ਪਾਰਟੀ ਦਾ ਪੱਖ ਰੱਖਿਆ ਅਤੇ ਕਿਹਾ ਕਿ ਇਸ ਨਾਲ ਕਿਸਾਨਾਂ ਦਾ ਕੋਈ ਨੁਕਸਾਨ ਨਹੀਂ ਹੋਵੇਗਾ ਆਮ ਆਦਮੀ ਪਾਰਟੀ ਅਤੇ ਕਾਂਗਰਸ ਸਿਰਫ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜਦੋਂ ਕਿ ਇਹ ਸਾਰੇ ਫੈਸਲੇ ਸਰਕਾਰ ਵੱਲੋਂ ਸੂਬਾ ਸਰਕਾਰਾਂ ਨੂੰ ਭਰੋਸੇ 'ਚ ਲੈ ਕੇ ਹੀ ਕੀਤੇ ਗਏ ਹਨ। ਇਸ ਦੌਰਾਨ ਉਨ੍ਹਾਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਅਗਾਮੀ ਵਿਧਾਨ ਸਭਾ ਚੋਣਾਂ ਅਤੇ ਖਾਲਿਸਤਾਨੀ ਅੱਤਵਾਦੀਆਂ ਨੂੰ ਲੈ ਕੇ ਵੀ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ।
ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਨੇ ਕਿਹਾ ਕਿ ਕੇਂਦਰ ਸਰਕਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਤੈਅ ਨਹੀਂ ਕਰਦੀ, ਜਦੋਂ ਉਨ੍ਹਾਂ ਨੂੰ ਅਕਾਲੀ ਦਲ ਵੱਲੋਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਆਉਂਦੇ ਦਿਨਾਂ 'ਚ ਪ੍ਰੋਟੈਸਟ ਕਰਨ ਬਾਰੇ ਪੁੱਛਿਆ ਗਿਆ ਤਾਂ ਕਿਹਾ ਇਹ ਉਨ੍ਹਾਂ ਦਾ ਫੈਸਲਾ ਹੈ ਪਰ ਸੁਖਬੀਰ ਬਾਦਲ ਨੂੰ ਸਲਾਹ ਦਿੰਦੇ ਨੇ ਕਿ ਇਕ ਵਾਰੀ ਪੀਐੱਮ ਮੋਦੀ ਨਾਲ ਇਸ ਸਬੰਧੀ ਜ਼ਰੂਰੀ ਗੱਲਬਾਤ ਕਰ ਲੈਣੀ ਚਾਹੀਦੀ ਹੈ ਕਿਉਂਕਿ ਉਹ ਪਾਰਟੀ ਵਿੱਚ ਭਾਈਵਾਲ ਹਨ, ਨਾਲ ਹੀ ਮਦਨ ਮੋਹਲ ਮਿੱਤਲ ਨੇ ਕਿਹਾ ਕਿ ਜੋ 9 ਖਾਲਿਸਤਾਨੀ ਅੱਤਵਾਦੀਆਂ ਨੂੰ ਕੇਂਦਰ ਸਰਕਾਰ ਨੇ ਅੱਤਵਾਦੀ ਐਲਾਨਿਆ ਹੈ ਉਹ ਕੁਝ ਸੋਚ ਸਮਝ ਕੇ ਹੀ ਐਲਾਨਿਆ ਹੈ ਉਨ੍ਹਾਂ ਇਹ ਵੀ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਭਾਜਪਾ ਅਕਾਲੀ ਦਲ ਨਾਲ ਮਿਲ ਕੇ ਹੀ ਲੜੇਗੀ ਪਰ ਇਸ ਦੌਰਾਨ ਸੀਟਾਂ ਨੂੰ ਲੈ ਕੇ ਹਾਈਕਮਾਨ ਨਾਲ ਜ਼ਰੂਰ ਗੱਲ ਕੀਤੀ ਜਾਵੇਗੀ ਕਿਉਂਕਿ ਭਾਜਪਾ ਵੱਧ ਸੀਟਾਂ 'ਤੇ ਲੜਨ ਦੀ ਚਾਹਵਾਨ ਹੈ।