• ਮਲੇਰਕੋਟਲਾ ਵਾਸੀਆਂ ਦੇ ਸਹਿਯੋਗ ਨਾਲ ਕੋਰੋਨਾ ਵਾਇਰਸ ਦੀ ਚੈਨ ਨੂੰ ਤੋੜਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਐਸ.ਡੀ.ਐਮ.
• ਪੜ੍ਹੇ-ਲਿਖੇ ਨੌੌਜਵਾਨਾਂ ਨੂੰ ਮੈਡੀਕਲ ਚੈਕਅਪ ਕਰਵਾਉਣ ਲਈ ਅੱਗੇ ਆਉਣ ਦੀ ਕੀਤੀ ਅਪੀਲ
• ਕਿਹਾ, ਲੋਕ ਅਫਵਾਹਾਂ ਤੋੋਂ ਸੁਚੇਤ ਰਹਿਣ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ
ਮਲੇਰਕੋਟਲਾ, 3 ਜੁਲਾਈ 2020 : ਮਾਲੇਰਕੋਟਲਾ ਸ਼ਹਿਰ ਵਿਚ ਪਿਛਲੇ ਕੁਝ ਦਿਨਾਂ ਤੋੋਂੱ ਕੋੋਰੋਨਾ ਪੋਜ਼ਟਿਵ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਨੂੰ ਵੇਖਦੇ ਹੋਏ ਸਿਹਤ ਵਿਭਾਗ ਵੱਲੋੋਂ ਘਰ-ਘਰ ਜਾ ਕੇ ਮੈਡੀਕਲ ਸਰਵੇ ਕਰਵਾਇਆ ਜਾ ਰਿਹਾ ਹੈ.ਪਰੰਤੂ ਸ਼ਹਿਰ ਵਾਸੀਆਂ ਵੱਲੋੋਂ ਵਲੰਟੀਅਰੀ ਤੌੌਰ ਤੇ ਆਪਣਾ ਮੈਡੀਕਲ ਚੈਕਅਪ ਕਰਵਾਉਣ ਲਈ ਅੱਗੇ ਨਾ ਆਉਣ ਕਾਰਨ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਸੀ.ਇਸ ਨੂੰ ਵੇਖਦੇ ਹੋਏ ਅੱਜ ਸ੍ਰੀ ਵਿਕਰਮਜੀਤ ਪਾਂਥੇ, ਐਸ.ਡੀ.ਐਮ. ਮਾਲੇਰਕੋਟਲਾ ਨੇ ਸਰਹੰਦੀ ਗੇਟ, ਅਰਾਈਆਂ ਵਾਲਾ ਮੁਹੱਲਾ, ਰਾਜਾਂ ਮੁਹੱਲਾ ਵਿਖੇ ਖੁਦ ਜਾ ਕੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੈਡੀਕਲ ਚੈਪਅਪ ਕਰਵਾਉਣ ਤੋੋਂ ਬਿਲਕੁਲ ਨਾ ਘਬਰਾਉਣ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਸ਼ਹਿਰ ਵਿਚੋੋਂ ਕੋਰੋੋਨਾ ਵਾਇਰਸ ਦੀ ਚੈਨ ਨੂੰ ਤੋੜਨ ਲਈ ਅੱਜ ਸਰਹੰਦੀ ਗੇਟ ਵਿਖੇ ਇਕ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ ਹੈ.ਸਮੂਹ ਮੁਹੱਲਾ ਨਿਵਾਸੀ ਵਲੰਟੀਅਰੀ ਤੌੌਰ ਤੇ ਅੱਗੇ ਆ ਕੇ ਆਪਣਾ ਆਪਣਾ ਮੈਡੀਕਲ ਚੈਕਅਪ ਕਰਵਾਉਣ ਤਾਂ ਜੋ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਨੂੰ ਸਮੇਂ ਸਿਰ ਮੈਡੀਕਲ ਕੇਅਰ ਦਿੱਤੀ ਜਾ ਸਕੇ ਅਤੇ ਇਸ ਵਾਇਰਸ ਦੀ ਚੈਨ ਨੂੰ ਫੈਲਣ ਤੋੋਂ ਰੋਕਿਆ ਜਾ ਸਕੇ।
ਸ੍ਰੀ ਪਾਂਥੇ ਨੇ ਇਹ ਵੀ ਅਪੀਲ ਕੀਤੀ ਕਿ ਸ਼ਹਿਰ ਵਾਸੀ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਉਪਰ ਬਿਲਕੁੱਲ ਵਿਸ਼ਵਾਸ ਨਾ ਕਰਨ.ਉਨ੍ਹਾਂ ਭਰੋਸਾ ਦਿਵਾਇਆ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਮਾਲੇਰਕੋਟਲਾ ਸ਼ਹਿਰ ਵਿਚੋੋਂ ਕੋਰੋਨਾ ਵਾਇਰਸ ਦੀ ਚੈਨ ਨੂੰ ਤੋੜਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।ਉਨ੍ਹਾਂ ਸ਼ਹਿਰ ਦੇ ਪੜ੍ਹੇ ਲਿਖੇ ਨੌੌਜ਼ਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਆਪਣਾ ਖੁਦ ਦਾ ਵੀ ਮੈਡੀਕਲ ਚੈਕਅਪ ਕਰਵਾਉਣ ਅਤੇ ਆਪਣੇ ਪਰਿਵਾਰ ਮੈਂਬਰਾਂ ਅਤੇ ਆਪਣੇ ਆਸ ਪਾਸ ਦੇ ਲੋਕਾਂ ਨੂੰ ਵੀ ਮੈਡੀਕਲ ਚੈਕਅਪ ਦੀ ਮਹੱਤਤਾ ਬਾਰੇ ਜਾਗਰੂਕ ਕਰਨ।
ਇਸ ਮੌੌਕੇ ਹੋਰਨਾਂ ਤੋੋਂ ਇਲਾਵਾ ਸ੍ਰੀ ਦੀਪਇੰਦਰ ਸਿੰਘ ਜੇਜੀ, ਐਸ.ਐਚ.ਓ. ਸਿਟੀ-2, ਡਾ: ਜਸਵਿੰਦਰ ਸਿੰਘ, ਐਸ.ਐਮ.ਓ. ਸਿਵਲ ਹਸਪਤਾਲ, ਮਾਲੇਰਕੋਟਲਾ, ਡਾ: ਜੋਤੀ ਕਪੂਰ, ਸਿਵਲ ਹਸਪਤਾਲ, ਮਾਲੇਰਕੋਟਲਾ, ਸ੍ਰੀ ਮਨਪ੍ਰੀਤ ਸਿੰਘ ਕਲਰਕ, ਐਸ.ਡੀ.ਐਮ. ਦਫਤਰ ਮਾਲੇਰਕੋਟਲਾ ਵੀ ਮੌੌਜੂਦ ਸਨ।