ਖੇਤਰ ਦੀਆਂ ਡਰੇਨਾਂ ਦਾ ਨਰੀਖਣ ਕਰਨ ਮੌਕੇ ਸਬ ਡਵੀਜ਼ਨਲ ਮੈਜਿਸਟ੍ਰੇਟ ਫਾਜ਼ਿਲਕਾ ਸ਼੍ਰੀ ਕੇਸ਼ਵ ਗੋਇਲ
ਜਗਦੀਸ਼ ਥਿੰਦ
ਫਾਜ਼ਿਲਕਾ, 3 ਜੁਲਾਈ
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਪ ਮੰਡਲ ਮੈਜਿਸਟੇ੍ਰਟ ਫਾਜ਼ਿਲਕਾ ਸ੍ਰੀ ਕੇਸ਼ਵ ਗੋਇਲ ਨੇ ਮੌਨਸੂਨ ਅਤੇ ਸੰਭਾਵੀ ਹੜਾਂ ਦੀ ਸਥਿਤੀ ਨੂੰ ਦੇਖਦਿਆਂ ਅੱਜ ਟਾਹਲੀਵਾਲਾ, ਸਜਰਾਣਾ, ਸਲੇਮਸ਼ਾਹ ਅਤੇ ਤੁਰਕਾਵਾਲੀ ਡਰੇਨ ਦੇ ਸਫ਼ਾਈ ਕਾਰਜ਼ਾ ਦਾ ਜਾਇਜ਼ਾ ਲਿਆ।
ਸ੍ਰੀ ਕੇਸ਼ਵ ਗੋਇਲ ਨੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਸਫ਼ਾਈ ਕਾਰਜ਼ਾਂ ਨੂੰ ਜਲਦ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।
ਉਨਾਂ ਕਿਹਾ ਕਿ ਅਗਾਮੀ ਬਰਸਾਤੀ ਮੌਸਮ ਦੌਰਾਨ ਡਰੇਨਾਂ ਵਿੱਚ ਪਾਣੀ ਵੱਧਣ ਨਾਲ ਨੁਕਸਾਨ ਹੋਣ ਦਾ ਖਦਸ਼ਾ ਵੱਧ ਜਾਂਦਾ ਹੈ, ਜਿਸਦੇ ਲਈ ਸਫ਼ਾਈ ਕਾਰਜ਼ਾਂ ਨੂੰ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾ ਨਜਿੱਠਣਾ ਜਰੂਰੀ ਹੈ। ਉਨਾਂ ਨੇੜੇਲੇ ਪਿੰਡਾਂ ਅੰਦਰ ਬਰਸਾਤੀ ਪਾਣੀ ਦੇ ਨਿਕਾਸ ਕਾਰਜ਼ਾਂ ਬਾਰੇ ਵੀ ਜਾਣਕਾਰੀ ਲਈ।
ਇਸ ਮੌਕੇ ਸਬੰਧਤ ਵਿਭਾਗ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।