← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 3 ਜੁਲਾਈ 2020 - ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਮੈਕਸੀਮਮ ਸਕਿਉਰਿਟੀ ਜੇਲ੍ਹ ਨਾਭਾ (ਪਟਿਆਲਾ) ਦੇ ਪ੍ਰਸ਼ਾਸਨ ਵੱਲੋਂ ਜੇਲ੍ਹ 'ਚ ਕੈਦ ਬੰਦੀ ਸਿੰਘਾਂ ਨੂੰ ਤੰਗ ਪਰੇਸ਼ਾਨ ਕਰਨ 'ਤੇ ਬੰਦੀ ਸਿੰਘ 30 ਜੂਨ ਤੋਂ ਜੇਲ੍ਹ ਵਿਚ ਕੀਤੀ ਜਾ ਰਹੀ ਭੁੱਖ ਹੜਤਾਲ ਦਾ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੂੰ ਹਦਾਇਤ ਕੀਤੀ ਗਈ ਕਿ ਜੇਲ੍ਹ ਪ੍ਰਸ਼ਾਸਨ ਨੂੰ ਤਾੜਨਾ ਕਰਕੇ ਬੰਦੀ ਸਿੰਘਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਕੇ ਭੁੱਖ ਹੜਤਾਲ ਖ਼ਤਮ ਕਰਵਾਈ ਜਾਵੇ।।ਅਕਾਲ ਤਖ਼ਤ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਜੇਕਰ ਭੁੱਖ ਹੜਤਾਲ ਤੇ ਬੈਠੇ ਸਿੰਘਾਂ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ।
Total Responses : 936