ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 3 ਜੁਲਾਈ 2020 - ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਵਿਰੁੱਧ ਚਲਾਈ ਜਾ ਰਹੀ “ਮਿਸ਼ਨ ਫਤਿਹ” ਮੁਹਿੰਮ ਵਿਚ ਸਰਕਾਰੀ ਬਹੁਤਕਨੀਕੀ ਕਾਲਜ, ਕੋਟਕਪੂਰਾ ਵੱਲੋਂ ਵੀ ਪੂਰਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਕਾਲਜ ਵੱਲੋਂ ਵਿਦਿਆਰਥੀਆਂ ਲਈ ਲੇਖ ਰਚਨਾ ਦੇ ਆਨਲਾਈਨ ਮੁਕਾਬਲੇ ਕਰਵਾਏ ਗਏ।ਇਹ ਜਾਣਕਾਰੀ ਕਾਲਜ ਮੁਖੀ ਸ੍ਰੀ ਸੁਖਵਿੰਦਰ ਰਾਣਾ ਨੇ ਦਿੰਦਿਆ ਦੱਸਿਆ ਕਿ ਆਨ ਲਾਈਨ ਰਚਨਾ ਮੁਕਾਬਿਲਆਂ ਵਿਚ ਕਾਲਜ ਦੇ 11 ਵਿਦਿਆਰਥੀਆਂ ਨੇ ਭਾਗ ਲਿਆ ਜਿਨ੍ਹਾਂ ਵਿਚ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਦੀ ਵਿਦਿਆਰਥਣ ਸੁਖਪ੍ਰੀਤ ਕੌਰ ਨੇ ਪਹਿਲਾ ਸਥਾਨ, ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜੀਨੀਅਰਿੰਗ ਦੇ ਵਿਦਿਆਰਥੀ ਦਵਿੰਦਰ ਨੇ ਦੂਜਾ ਸਥਾਨ ਅਤੇ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਦੀ ਵਿਦਿਆਰਥਣ ਅਮੀਸ਼ਾ ਨੇ ਤੀਜਾ ਸਥਾਨ ਹਾਸਲ ਕੀਤਾ।
ਉਹਨਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਇਹ ਮੁਕਾਬਲੇ ਕਰਵਾਉਣ ਦਾ ਮੁੱਖ ਮੰਤਵ ਪੰਜਾਬ ਸਰਕਾਰ ਦੀ “ਮਿਸ਼ਨ ਫਤਿਹ” ਮੁਹਿੰਮ ਰਾਹੀਂ ਕਰੋਨਾ ਮਹਾਂਮਾਰੀ ਬਾਰੇ ਜਾਗਰੂਕ ਕਰਨਾ ਅਤੇ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ।ਉਨ੍ਹਾਂ ਆਖਿਆ ਕਿ ਕਾਲਜ ਵੱਲੋਂ ਸਾਲ 2020-21 ਦੇ ਦਾਖਲਾ ਪੋਸਟਰ ਰਾਹੀਂ ਵੀ ਚਾਹਵਾਨ ਵਿਦਿਆਰਥੀਆਂ ਅਤੇ ਆਮ ਜਨਤਾ ਨੂੰ “ਮਿਸ਼ਨ ਫਤਿਹ” ਅਤੇ ਕੋਵਾ ਐਪ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਕਾਲਜ ਵੱਲੋਂ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਵੀ ਪੰਜਾਬ ਸਰਕਾਰ ਦੇ “ਮਿਸ਼ਨ ਫਤਿਹ” ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ।
ਇਸ ਮੌਕੇ ਸ੍ਰੀ ਰਾਕੇਸ਼ ਕੁਮਾਰ ਇੰਚਾਰਜ ਅਪਲਾਇਡ ਸਾਇੰਸਜ਼ ਵਿਭਾਗ, ਸ੍ਰੀ ਮਨਮੋਹਨ ਕ੍ਰਿਸ਼ਨ ਦਾਖਲਾ ਇੰਚਾਰਜ, ਅਤੇ ਮਿਸ ਪੁਨੀਤ ਮਿੱਤਲ ਇੰਚਾਰਜ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਨੇ ਵੀ ਜੇਤੂ ਵਿਦਿਆਰਥੀ ਨੂੰ ਵਧਾਈ ਦਿੱਤੀ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕਰਦੇ ਹੋਏ ਉਹਨਾਂ ਨੂੰ ਅੱਗੇ ਤੋ ਵੀ ਇਸ ਤਰ੍ਹਾਂ ਦੇ ਮੁਕਾਬਲੇ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਹ ਲੇਖ ਰਚਨਾ ਮੁਕਾਬਲੇ ਮਿਸ ਹਰਜੀਤ ਕੌਰ ਲੈਕਚਰਾਰ, ਸ੍ਰੀ ਸੰਦੀਪ ਸਿੰਘ ਲੈਕਚਰਾਰ, ਸ੍ਰੀ ਨਿਰਮਲ ਸਿੰਘ ਲੈਕਚਰਾਰ ਦੀ ਦੇਖ-ਰੇਖ ਹੇਠ ਕਰਵਾਏ ਗਏ।