ਅਸ਼ੋਕ ਵਰਮਾ
- 2 ਠੀਕ ਹੋਏ, 338 ਨੈਗੇਟਿਵ ਰਿਪੋਰਟਾਂ ਆਈਆਂ
ਬਠਿੰਡਾ, 3 ਜੁਲਾਈ 2020 - ਬਠਿੰਡਾ ਜ਼ਿਲ੍ਹੇ ਵਿਚ ਅੱਜ ਦੋ ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਡਾਕਟਰੀ ਦੇਖਰੇਖ ਤੋਂ ਛੁੱਟੀ ਲੈ ਕੇ ਘਰ ਚਲੇ ਗਏ। ਜਦ ਕਿ 338 ਲੋਕਾਂ ਦੀਆਂ ਨੈਗੇਟਿਵ ਰਿਪੋਰਟਾਂ ਪ੍ਰਾਪਤ ਹੋਈਆਂ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਬਿਨਾਂ ਅੱਜ 5 ਨਵੇਂ ਕੇਸ ਵੀ ਸਾਹਮਣੇ ਆਏ ਹਨ ਅਤੇ ਇਹ ਸਾਰੇ ਪੁਰਸ਼ ਹਨ।
ਡਾ: ਕੁੰਦਨਪਾਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਹਾਲੀ ਵਿਖੇ ਬੀਤੇ ਦਿਨ ਬਠਿੰਡਾ ਜ਼ਿਲ੍ਹੇ ਦੇ ਇੱਕ ਵਿਅਕਤੀ ਦੀ ਮੌਤ ਹੋਈ ਹੈ ਜੋ ਕਿ ਕੋਰੋਨਾ ਪਾਜ਼ੀਟਿਵ ਸੀ। ਇਸ ਤਰ੍ਹਾਂ ਹੁਣ ਤੱਕ ਜ਼ਿਲ੍ਹੇ ਨਾਲ ਸਬੰਧਤ 4 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋ ਚੁੱਕੀ ਹੈ ਜਦ ਕਿ ਬਠਿੰਡਾ ਵਿਖੇ ਇਕ ਹੋਰ ਜ਼ਿਲ੍ਹੇ ਨਾਲ ਸਬੰਧਤ ਵਿਅਕਤੀ ਦੀ ਮੌਤ ਵੀ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਹੋਈ ਸੀ। ਉਨ੍ਹਾਂ ਨੇ ਦੱਸਿਆ ਕਿ ਹੁਣ ਜ਼ਿਲ੍ਹੇ ਵਿਚ ਐਕਟਿਵ ਕੇਸ 26 ਹਨ।