ਅਸ਼ੋਕ ਵਰਮਾ
ਮਾਨਸਾ, 3 ਜੁਲਾਈ 2020 - ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਮੱਦੇਨਜ਼ਰ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਬਿਕਰਮ ਸਿੰਘ ਮੋਫ਼ਰ ਨੇ ਆਪਣੀ ਤਿੰਨ ਮਹੀਨਿਆਂ ਦੀ ਤਨਖ਼ਾਹ 51 ਹਜਾਰ ਰੁਪਏ ਦਾ ਚੈਕ ਸਰਕਾਰੀ ਕੋਵਿਡ-19 ਸਹਾਇਤਾ ਲਈ ਡਿਪਟੀ ਕਮਿਸ਼ਨਰ ਮਾਨਸਾ ਸ਼ਮਹਿੰਦਰ ਪਾਲ ਗੁਪਤਾ ਨੂੰ ਦਿੱਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਅਮਰਪ੍ਰੀਤ ਕੌਰ ਸਿੱਧੂ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਚੇਅਰਮੈਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਤਿਣਕੇ-ਤਿਣਕੇ ਨਾਲ ਵੱਡੀ ਸਹਾਇਤਾ ਬਣਦੀ ਹੈ, ਜੋ ਕਿ ਗਰੀਬ ਵਰਗ ਦੀ ਸਹਾਇਤਾ ਲਈ ਕਾਰਗਰ ਹੋਵੇਗਾ।
ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਚੱਜੇ ਉਪਰਾਲਿਆਂ ਸਦਕਾ ਇਸ ਮਹਾਂਮਾਰੀ ਨੂੰ ਕਾਫ਼ੀ ਹੱਦ ਤੱਕ ਠੱਲ ਪਾਈ ਹੈ ਪਰ ਫਿਰ ਵੀ ਇਸ ਨੂੰ ਰੋਕਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਰਾਸ਼ਨ ਕਿੱਟਾਂ ਅਤੇ ਹੋਰ ਸਹੂਲਤਾਂ ਗਰੀਬ ਵਰਗ ਨੂੰ ਮੁਹੱਈਆ ਕਰਵਾਈਆਂ ਹਨ ਅਤੇ ਇਹ ਸਿਲਸਿਲਾ ਅਜੇ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਮਾਨਵਤਾ ਦੇ ਭਲੇ ਲਈ ਹਰ ਵਿਅਕਤੀ ਨੂੰ ਸਮਰੱਥਾ ਅਨੁਸਾਰ ਯੋਗਦਾਨ ਪਾਉਣਾ ਚਾਹੀਦਾ ਹੈ।