ਨਵੀਂ ਦਿੱਲੀ, 03 ਜੁਲਾਈ 2020 - ਕੇਂਦਰ ਸਰਕਾਰ ਨੇ ਜੇਈਈ ਅਤੇ ਨੀਟ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ।
ਕੇਂਦਰੀ ਕੈਬਨਿਟ ਮੰਤਰੀ ਡਾ. ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਐਲਾਨ ਕੀਤਾ, “ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਅਤੇ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਜੇਈਈ ਅਤੇ ਨੀਟ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜੇਈਈ ਮੁੱਖ ਪ੍ਰੀਖਿਆ 1 ਤੋਂ 6 ਸਤੰਬਰ ਦੇ ਵਿਚਕਾਰ ਹੋਵੇਗੀ, ਜੇਈਈ ਐਡਵਾਂਸਡ ਪ੍ਰੀਖਿਆ 27 ਸਤੰਬਰ ਨੂੰ ਅਤੇ ਨੀਟ ਦੀ ਪ੍ਰੀਖਿਆ 13 ਸਤੰਬਰ ਨੂੰ ਹੋਵੇਗੀ।"